ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ

ਚੰਡੀਗੜ੍ਹ, 10 ਅਗਸਤ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ ਗਏ| ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਂਝੀਆਂ ਥਾਵਾਂ ਤੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ ਹਨ| ਉਨ੍ਹਾਂ ਕਿਹਾ ਕਿ ਅਜੌਕੇ  ਸਮੇਂ ਵਿੱਚ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ ਅਤੇ ਮਨੁੱਖ ਬਿਮਾਰੀਆਂ ਦੀ ਪਕੜ ਵਿੱਚ ਜ਼ਿੰਦਗੀ ਜੀਊਣ ਲਈ ਮਜਬੂਰ ਹੋ ਰਿਹਾ ਹੈ| ਇਸ ਦੌਰਾਨ  ਕਈ ਤਰ੍ਹਾਂ ਦੀਆਂ ਬਿਮਾਰੀਆਂ ਸਾਨੂੰ ਘੇਰ ਰਹੀਆਂ ਹਨ| ਉਹਨਾਂ ਕਿਹਾ ਕਿ ਇੰਨਾਂ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ|
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਹੁਲਕਾ, ਦਲਜੀਤ ਸਿੰਘ ਮਨਾਣਾ, ਸ਼ਿਆਮ ਲਾਲ ਝਿਉਰਹੇੜੀ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਮਲਕੀਤ ਸਿੰਘ ਸਫੀਪੁਰ, ਨਰਿੰਦਰ ਸਿੰਘ ਸਿਆਊ, ਜਸਵੀਰ ਸਿੰਘ ਢਕੋਰਾਂ, ਜਗੀਰ ਸਿੰਘ ਕੰਬਾਲਾ, ਸਤਪਾਲ ਸਿੰਘ ਸਵਾੜਾ, ਸੰਤ ਸਿੰਘ ਕੁਰੜੀ, ਨਰੇਸ਼ ਨੱਗਲ, ਸਭਾਸ ਗੋਚਰ, ਜਗਤਾਰ ਸਿੰਘ, ਸਾਹਿਬ ਸਿੰਘ ਮੋਲੀ ਅਤੇ ਸੁਰਿੰਦਰ ਸਿੰਘ ਬਰਿਆਲੀ ਹਾਜ਼ਿਰ ਸਨ|

Leave a Reply

Your email address will not be published. Required fields are marked *