ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦੀ ਲੋੜ : ਸਿੱਧੂ

ਐਸ ਏ ਐਸ ਨਗਰ, 22 ਜੁਲਾਈ (ਸ.ਬ.) ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਲੋਕਾਂ ਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਅਤੇ ਸ਼ੁੱਧ ਵਾਤਾਵਰਨ ਮੁਹੱਈਆ ਕਰਵਾ ਸਕੀਏ| ਸ. ਸਿੱਧੂ ਸਥਾਨਕ ਸੈਕਟਰ 70 ਦੇ ਆਈਵਰੀ ਟਾਵਰ ਵਿਖੇ ਐਕਸਿਸ ਬੈਂਕ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਵਣਮਹਾਉਤਸਵ ਦੌਰਾਨ ਪੌਦਾ ਲਗਾਉਣ ਮਗਰੋਂ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ| ਇਸ ਮੌਕੇ ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ ਬੈਂਸ, ਐਕਸਿਸ ਬੈਂਕ ਦੇ ਸਰਕਲ ਰਿਟੇਲ ਹੈੱਡ ਅਮਨ ਗੁਪਤਾ ਅਤੇ ਸਰਕਲ ਨੋਡਲ ਅਫਸਰ ਪੁਨੀਤ ਪੁਰੀ ਨੇ ਵੀ ਪੌਦੇ ਲਗਾਏ|
ਸਮਾਗਮ ਦੌਰਾਨ ਬੋਲਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਹਰੇਕ ਮਨੁੱਖ ਦਾ ਫਰਜ਼ ਹੈ ਅਤੇ ਸਾਨੂੰ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਣਾ ਨਹੀਂ ਚਾਹੀਦਾ| ਉਨ੍ਹਾਂ ਕਿਹਾ ਕਿ ਵਿਸ਼ਵ ਅੰਦਰ ਵਧ ਰਹੀ ਤਪਸ਼ ਭਾਰੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਤਪਸ਼ ਨੂੰ ਰੋਕਣ ਵਿਚ ਪੌਦੇ ਆਪਣਾ ਬਹੁਤ ਵੱਡਾ ਰੋਲ ਅਦਾ ਕਰਦੇ ਹਨ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ  ਵੱਲੋਂ ਵੀ ਸਕੂਲਾਂ ਅਤੇ ਕਾਲਜਾਂ ਅੰਦਰ ਬੱਚਿਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਸੁਚੇਤ ਕੀਤਾ ਜਾ ਰਿਹਾ ਹੈ ਅਤੇ ਮੁਹਾਲੀ ਸ਼ਹਿਰ ਅੰਦਰ ਵੀ ਪੰਜਾਬ ਸਰਕਾਰ ਦੁਆਰਾ ਛੇਤੀ ਹੀ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਜਿਥੇ ਸ਼ਹਿਰ ਦੀ ਹਰਿਆਲੀ ਨੂੰ ਬਰਕਰਾਰ ਰੱਖਿਆ ਜਾ ਸਕੇ, ਉਥੇ ਹੀ ਲੋਕਾਂ ਨੂੰ ਸਾਫ ਅਤੇ ਸ਼ੁੱਧ ਵਾਤਾਵਰਨ ਮਿਲੇ ਸਕੇ|
ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਸੁਰਿੰਦਰ ਸਿੰਘ ਰਾਜਪੂਤ, ਐਕਸਿਸ ਬੈਂਕ ਦੇ ਬ੍ਰਾਂਚ ਮੈਨੇਜਰ ਸ੍ਰੀਮਤੀ ਸੋਨੀਆ, ਸੁਸ਼ੀਲ ਕੁਮਾਰ, ਜਸਵੰਤ ਸਿੰਘ, ਮੈਡਮ ਅੰਜੁਮ ਸੇਠੀ, ਮੈਡਮ ਲਵਲੀ ਮਿਨਹਾਸ, ਅਮਰਜੀਤ ਸਿੰਘ ਸਾਬਕਾ ਐਸ.ਡੀ.ਓ, ਅੰਗਰੇਜ ਸਿੰਘ, ਭਜਨ ਸਿੰਘ, ਮੁਖਤਿਆਰ ਸਿੰਘ, ਕ੍ਰਿਸ਼ਨ ਕੁਮਾਰ ਸ਼ਰਮਾ, ਜੀ.ਐਸ ਰਿਆੜ, ਗੁਰਚਰਨ ਸਿੰਘ ਭੰਵਰਾ ਅਤੇ ਸੱਤਪਾਲ ਸਿੰਘ ਕਛਿਆੜਾ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਹਾਜ਼ਰ ਸਨ|

Leave a Reply

Your email address will not be published. Required fields are marked *