ਵਾਨੂਅਤੂ ਵਿੱਚ ਭੂਚਾਲ ਦੇ ਝਟਕੇ

ਪੋਰਟ ਵਿਲਾ, 17 ਅਪ੍ਰੈਲ (ਸ.ਬ.) ਦੱਖਣੀ ਪ੍ਰਸ਼ਾਂਤ ਮਹਾਸਾਗਰੀ ਦੇਸ਼ ਵਾਨੂਅਤੂ ਵਿੱਚ ਮੱਧ ਦਰਜੇ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਅਮਰੀਕੀ ਭੂ           ਸਰਵੇਖਣ ਵਿਭਾਗ ਮੁਤਾਬਕ ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ| ਸ਼ੁਰੂਆਤੀ ਰਿਪੋਰਟ ਵਿੱਚ ਤੀਬਰਤਾ 6 ਦੱਸੀ ਗਈ ਸੀ| ਭੂਚਾਲ ਦਾ ਕੇਂਦਰ ਵਾਨੂਅਤੂ ਤੋਂ ਕਰੀਬ 250 ਕਿਲੋਮੀਟਰ ਦੂਰ 20 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ| ਭੂਚਾਲ ਕਾਰਨ ਜਾਨੀ-ਮਾਲੀ ਨੁਕਸਾਨ ਅਤੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੇ ਜਾਣ ਦੀ ਕੋਈ ਖ਼ਬਰ ਨਹੀਂ ਹੈ|

Leave a Reply

Your email address will not be published. Required fields are marked *