ਵਾਰਡ ਦੇ ਵਿਕਾਸ ਲਈ ਵਚਨਬੱਧ ਹਾਂ : ਅਸ਼ੋਕ ਝਾ

ਐਸ ਏ ਐਸ ਨਗਰ, 18 ਅਗਸਤ (ਸ.ਬ.) ਮਿਉਂਸਪਲ ਕੌਂਸਲਰ ਸ੍ਰੀ ਅਸ਼ੋਕ ਝਾਅ ਵਲੋਂ ਸਥਾਨਕ ਵਾਰਡ ਨੰਬਰ 8 ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ|
ਇਸ ਮੌਕੇ ਉਹਨਾਂ ਕਿਹਾ ਕਿ ਵਾਰਡ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਉਹ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਹਲ ਲਈ ਹਮੇਸ਼ਾਂ ਯਤਨਸ਼ੀਲ ਰਹਿੰਦੇ ਹਨ| ਉਹਨਾਂ ਦੱਸਿਆ ਕਿ 3.60 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲਾ ਇਹ ਕੰਮ ਛੇਤੀ ਹੀ ਮੁਕੰਮਲ ਹੋ ਜਾਵੇਗਾ| ਇਸ ਮੌਕੇ ਵਾਰਡ ਦੇ ਪਤਵੰਤੇ ਵੀ ਹਾਜਿਰ ਸਨ|

Leave a Reply

Your email address will not be published. Required fields are marked *