ਵਾਰਡ ਦੇ ਵਿਕਾਸ ਲਈ ਵਚਨਬੱਧ ਹਾਂ : ਸੈਹਬੀ ਆਨੰਦ

ਐਸ ਏ ਐਸ ਨਗਰ, 25 ਜਨਵਰੀ (ਸ.ਬ.) ਵਾਰਡ ਨੰਬਰ 20 ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ| ਇਹ ਗੱਲ ਮਿਉਂਸਪਲ ਕੌਂਸਲਰ ਸ੍ਰੀ ਸੈਹਬੀ ਆਨੰਦ ਨੇ ਫੇਜ਼ 7 ਵਿੱਚ ਪੇਵਰ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਆਖੀ| ਉਹਨਾਂ ਦੱਸਿਆ ਕਿ ਇਸ ਕੰਮ ਉਪਰ 14.72 ਲੱਖ ਲਾਗਤ ਆਵੇਗੀ ਅਤੇ ਇਸ ਤੋਂ ਇਲਾਵਾ ਵੀ ਨਗਰ ਨਿਗਮ ਵਲੋਂ ਉਹਨਾਂ ਦੇ ਵਾਰਡ ਵਿੱਚ ਹੋਰ ਕੰਮ ਪਾਸ ਕੀਤੇ ਗਏ ਹਨ|
ਸ੍ਰ. ਸੈਹਬੀ ਨੇ ਕਿਹਾ ਕਿ ਉਹਨਾਂ ਵਲੋਂ ਵਾਰਡ ਦੇ ਵਸਨੀਕਾਂ ਵਲੋਂ ਦਿੱਤੇ ਜਾਂਦੇ ਸੁਝਾਵਾਂ ਅਤੇ ਸਹਿਯੋਗ ਸਦਕਾ ਪਹਿਲਾਂ ਵੀ ਕਈ ਕੰਮ ਕਰਵਾਏ ਗਏ ਹਨ ਅਤੇ ਵਿਕਾਸ ਦੇ ਇਹ ਕੰਮ ਲਗਾਤਾਰ ਜਾਰੀ ਰਹਿਣਗੇ| ਇਸ ਮੌਕੇ ਵਾਰਡ ਦੇ ਮੋਹਤਬਰ ਵਿਅਕਤੀ ਹਾਜਿਰ ਸਨ|

Leave a Reply

Your email address will not be published. Required fields are marked *