ਵਾਰਡ ਨੰਬਰ 10 ਵਿੱਚ ਟਾਈਲਾਂ ਲਾਉਣ ਦਾ ਕੰਮ ਸ਼ੁਰੂ

ਐਸ ਏ ਐਸ ਨਗਰ, 7 ਅਪ੍ਰੈਲ (ਸ.ਬ.) ਵਾਰਡ ਨੰਬਰ 10 ਫੇਜ਼ 5 ਵਿੱਚ ਕੌਂਸਲਰ ਕੁਲਦੀਪ ਕੌਰ ਕੰਗ ਦੀ ਅਗਵਾਈ ਵਿੱਚ ਟਾਈਲਾਂ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ|
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਂੌਸਲਰ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਇਸ ਕੰਮ ਉੱਪਰ 15 ਲੱਖ ਦੀ ਲਾਗਤ ਆਵੇਗੀ| ਉਹਨਾਂ ਕਿਹਾ ਕਿ ਵਾਰਡ ਵਿੱਚ ਵਿਕਾਸ ਕੰਮ ਹੋਰ ਵੀ ਤੇਜ ਕੀਤੇ ਜਾਣਗੇ|
ਇਸ ਮੌਕੇ ਰੈਜੀਡਂੈਟਸ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਜੋਗਿੰਦਰ ਕੌਰ, ਮੀਤ ਪ੍ਰਧਾਨ ਜੀ ਐਸ ਸੋਢੀ, ਜਨਰਲ ਸਕੱਤਰ ਰੁਪਿੰਦਰ ਸਿੰਘ, ਆਰਗੇ ਸਕੱਤਰ ਜਗਨਦੀਪ ਸਿੰਘ, ਖਜਾਨਚੀ ਗੁਰਦੀਪ ਸਿੰਘ, ਮੈਂਬਰ ਮਹਿੰਦਰ ਸਿੰਘ, ਪੀ ਐਸ ਅਟਵਾਲ, ਊਸ਼ਾ ਸ਼ਾਹੀ, ਵਰਿੰਦਰ ਕੌਰ, ਸਨਦੀਪ ਗੋਇਲ ਸੁਰਜੀਤ ਪਾਲ ਕੌਰ ਵੀ ਮੌਜੂਦ ਸਨ|

Leave a Reply

Your email address will not be published. Required fields are marked *