ਵਾਰਡ ਨੰਬਰ 12 ਵਿੱਚ ਐਚ ਈ ਮਕਾਨਾਂ ਦੇ ਬਾਹਰ ਨੰਬਰ ਪਲੇਟਾਂ ਲਗਵਾਈਆਂ
ਐਸ਼ਏ 9 ਜਨਵਰੀ (ਸ਼ਬ ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰੀ ਸੈਹਬੀ ਆਨੰਦ ਵਲੋਂ ਫੇਜ਼ 7 (ਵਾਰਡ ਨੰਬਰ 12) ਦੇ ਐਚ ਈ ਕੁਆਟਰਾਂ ਵਿੱਚ ਹਰ ਘਰ ਦੇ ਬਾਹਰ ਨੰਬਰ ਪਲੇਟ ਲਗਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸ੍ਰੀ ਸੈਹਬੀ ਆਨੰਦ ਨੇ ਕਿਹਾ ਕਿ ਉਹਨਾਂ ਵਲੋਂ ਵਾਰਡ ਦੇ ਲੋਕਾਂ ਦੀ ਸਹੂਲੀਅਤ ਲਈ ਇਸ ਕੰਮ ਦੀ ਸ਼ੁਰੂਆਤ ਕਰਵਾਈ ਗਈ þ। ਉਹਨਾਂ ਕਿਹਾ ਕਿ ਉਹ ਹਮੇਸ਼ਾ ਆਪਣੇ ਵਾਰਡ ਦੇ ਲੋਕਾਂ ਦੀਆਂ ਸੱਮਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਯਤਨ ਕਰਦੇ ਹਨ ਅਤੇ ਇਸ ਖੇਤਰ ਦੇ ਲੋਕਾਂ ਵਲੋਂ ਪਿਛਲੇ ਕਾਫੀ ਸਮੇਂ ਤੋਂ ਇੱਥੇ ਨਵੀਂਆਂ ਨੰਬਰ ਪਲੇਟਾਂ ਲਗਵਾਉਣ ਦੀ ਮੰਗ ਕੀਤੀ ਜਾ ਰਹੀ ਸੀ।
ਉਹਨਾਂ ਕਿਹਾ ਕਿ ਬਾਹਰ ਤੋਂ ਆਉਣ ਵਾਲੇ ਲੋਕਾਂ ਨੂੰ ਇੱਥੇ ਆਪਣਾ ਲੋੜੀਂਦਾ ਪਤਾ ਲੱਭਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਕਈ ਵਾਰ ਲੋਕ ਇਸ ਕਾਰਨ ਭੁਲੇਖਾ ਖਾ ਕੇ ਗਲਤ ਘਰਾਂ ਵਿੱਚ ਚਲੇ ਜਾਂਦੇ ਸਨ ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਸਹਿਣੀ ਪੈਂਦੀ ਸੀ। ਉਹਨਾਂ ਕਿਹਾ ਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵਲੋਂ ਇਹ ਨੰਬਰ ਪਲੇਟਾਂ ਆਪਣੇ ਨਿੱਜੀ ਖਰਚੇ ਤੇ ਤਿਆਰ ਕਰਵਾ ਕੇ ਲਗਾਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ।