ਵਾਰਡ ਨੰਬਰ 14 ਤੋਂ ਅਜਾਦ ਗਰੁੱਪ ਦੇ ਉਮੀਦਵਾਰ ਜਗਤਾਰ ਸਿੰਘ ਪਹਿਲਵਾਨ ਵਲੋਂ ਚੋਣ ਪ੍ਰਚਾਰ ਤੇਜ

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਵਾਰਡ ਨੰਬਰ 14 ਤੋਂ ਚੋਣ ਲੜ ਰਹੇ ਆਜਾਦ ਗਰੁਪ ਦੇ ਉਮੀਦਵਾਰ ਜਗਤਾਰ ਸਿੰਘ ਪਹਿਲਵਾਨ ਵਲੋਂ ਆਪਣੇ ਸਮਰਥਕਾਂ ਨਾਲ ਫੇਜ਼ 9 ਦੇ ਕਵਾਟਰਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ।

ਸz. ਜਗਤਾਰ ਪਹਿਲਵਾਨ (ਜੋ ਸਾਬਕਾ ਕਂੌਸਲਰ ਸz. ਰਵਿੰਦਰ ਸਿੰਘ ਬਿੰਦਰਾ ਦੇ ਛੋਟੇ ਭਰਾ ਹਨ) ਵਲੋਂ ਸz. ਰਵਿੰਦਰ ਸਿੰਘ ਬਿੰਦਰਾ ਦੀ ਅਗਵਾਈ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸz. ਰਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਨਗਰ ਨਿਗਮ ਦੇ ਸਾਬਕਾ ਮੇਅਰ ਸz. ਕੁਲਵੰਤ ਸਿੰਘ ਦੀ ਅਗਵਾਈ ਵਿੱਚ ਮੁਹਾਲੀ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ ਹੈ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜੀ ਤੋਂ ਉੱਪਰ ਉਠ ਕੇ ਉਮੀਦਵਾਰਾਂ ਦੇ ਕਿਰਦਾਰ ਨੂੰ ਸਾਮ੍ਹਣੇ ਰੱਖ ਕੇ ਵੋਟਾਂ ਪਾਊਣ ਤਾਂ ਜੋ ਸ਼ਹਿਰ ਦਾ ਸਰਬਪੱਖੀ ਵਿਕਾਸ ਯਕੀਨੀ ਕੀਤਾ ਜਾ ਸਕੇ।

ਸz. ਜਗਤਾਰ ਸਿੰਘ ਬੈਦਵਾਨ ਨੇ ਕਿਹਾ ਕਿ ਉਹ ਵਿਕਾਸ ਦੇ ਮੁੱਦੇ ਤੇ ਵੋਟਾਂ ਮੰਗ ਰਹੇ ਹਨ ਅਤੇ ਉਹਨਾਂ ਨੂੰ ਵਾਰਡ ਵਾਸੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਉਹਨਾਂ ਦੇ ਵੱਡੀ ਗਿਣਤੀ ਸਮਰਥਕ ਵੀ ਮੌਜੂਦ ਸਨ।

Leave a Reply

Your email address will not be published. Required fields are marked *