ਵਾਰਡ ਨੰਬਰ 27 ਦੀ ਉਮੀਦਵਾਰ ਪਵਨਜੀਤ ਕੌਰ ਵਲੋਂ ਚੋਣ ਪ੍ਰਚਾਰ ਤੇਜ
ਐਸ.ਏ.ਐਸ.ਨਗਰ, 4 ਫਰਵਰੀ (ਸ.ਬ.) ਵਾਰਡ ਨੰਬਰ 27 ਸੈਕਟਰ 68 ਤੋਂ ਆਜਾਦ ਉਮੀਦਵਾਰ ਅਤੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰੀ ਬੋਬੀ ਕੰਬੋਜ ਦੀ ਧਰਮ ਪਤਨੀ ਸ੍ਰੀਮਤੀ ਪਵਨਜੀਤ ਕੌਰ ਵਲੋਂ ਲੋਕਾਂ ਦੇ ਘਰ ਘਰ ਜਾ ਕੇ ਚੋਣ ਪ੍ਰਚਾਰ ਦੀ ਮੁਹਿੰਮ ਤੇਜ ਕਰ ਦਿੱਤੀ ਗਈ ਹੈ। ਇਸ ਦੌਰਾਨ ਉਹਨਾਂ ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ।
ਇਸ ਮੌਕੇ ਸ੍ਰੀਮਤੀ ਪਵਨਜੀਤ ਕੌਰ ਨੇ ਕਿਹਾ ਕਿ ਕੋਰੋਨਾ ਮਾਹਾਂਮਾਰੀ ਦੇ ਮੱਦੇਨਜਰ ਉਹ ਅਤੇ ਉਨ੍ਹਾਂ ਦੇ ਪਤੀ ਸਾਦੇ ਢੰਗ ਨਾਲ ਵੋਟਰਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਆਪਣੇ ਪਤੀ ਵਲੋਂ ਕਰਵਾਏ ਵਿਕਾਸ ਕਾਰਜਾਂ ਦੇ ਆਧਾਰ ਤੇ ਵੋਟਾਂ ਮੰਗ ਰਹੇ ਹਨ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਵਾਰਡ ਦੇ ਵੋਟਰ ਉਹਨਾਂ ਨੂੰ ਸੇਵਾ ਦਾ ਮੌਕਾ ਜਰੂਰ ਦੇਣਗੇ।