ਵਾਰਡ ਨੰਬਰ 29 ਦੇ ਪਾਰਕਾਂ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਕੰਮਾਂ ਦੀ ਮੇਅਰ ਅਤੇ ਕੌਂਸਲਰ ਨੇ ਕੀਤੀ ਸ਼ੁਰੂਆਤ

ਐਸ ਏ ਐਸ ਨਗਰ, 5 ਜੂਨ (ਸ.ਬ.) ਵਾਰਡ ਨੰਬਰ 29 ਦੇ ਵਿਕਾਸ ਲਈ ਨਗਰ ਨਿਗਮ ਵਲੋਂ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ ਅਤੇ ਨਾ ਹੀ ਫੰਡ ਦੀ ਕੋਈ ਕਮੀ ਆਉਣ ਦਿੱਤੀ ਜਾਵੇਗੀ| ਇਹ ਗੱਲ ਮੇਅਰ ਕੁਲਵੰਤ ਸਿੰਘ ਨੇ ਫੇਜ਼ 11 , ਵਾਰਡ ਨੰਬਰ 29 ਵਿੱਚ ਪੈਂਦੇ ਪਾਰਕਾਂ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਕੰਮਾਂ ਦੀ ਸ਼ੁਰੂਆਤ ਕਰਦਿਆਂ ਕਹੀ| ਹੁਣ ਤੱਕ ਗਮਾਡਾ ਦੇ ਅਧੀਨ ਆਉਣ ਵਾਲੇ ਇਹਨਾਂ ਪਾਰਕਾਂ ਨੂੰ ਕੁੱਝ ਸਮਾਂ ਪਹਿਲਾਂ ਹੀ ਨਗਰ ਨਿਗਮ ਮੁਹਾਲੀ ਦੇ ਅਧੀਨ ਲਿਆਂਦਾ ਗਿਆ ਹੈ| ਬਿਨਾ ਕਿਸੇ ਰੱਖ ਰਖਾਵ ਦੀ ਸਹੂਲੀਅਤ ਕਾਰਣ ਇਹਨਾਂ ਪਾਰਕਾਂ ਦੀ ਹਾਲਤ ਕਾਫੀ ਖ਼ਰਾਬ ਹੋ ਗਈ ਸੀ| ਹੁਣ ਇਹਨਾਂ ਪਾਰਕਾਂ ਦੇ ਵਿਕਾਸ ਲਈ ਨਗਰ ਨਿਗਮ ਵਲੋਂ 12 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ| ਜਿਸ ਦੇ ਤਹਿਤ ਅੱਜ ਇਹਨਾਂ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ| ਇਸ ਮੌਕੇ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਮੇਅਰ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਨਿਗਮ ਵਚਨਬੱਧ ਹੈ ਅਤੇ ਹਰ ਇਕ ਵਾਰਡ ਦੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ|
ਇਸ ਮੌਕੇ ਵਾਰਡ 29 ਤੋਂ ਕੌਂਸਲਰ ਬੀਬੀ ਉਪਿੰਦਰਪ੍ਰੀਤ ਕੌਰ ਨੇ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਅਗਵਾਈ ਵਿੱਚ ਸ਼ਹਿਰ ਦੇ ਵਿਕਾਸ ਦੀ ਜੋ ਲਹਿਰ ਚੱਲ ਰਹੀ ਹੈ, ਉਸ ਦੇ ਨਾਲ ਛੇਤੀ ਹੀ ਮੁਹਾਲੀ ਸ਼ਹਿਰ ਭਾਰਤ ਦੇ ਸਭ ਤੋਂ ਵਿਕਸਿਤ ਸ਼ਹਿਰਾਂ ਵਿੱਚੋਂ ਇਕ ਬਣ ਜਾਏਗਾ|

Leave a Reply

Your email address will not be published. Required fields are marked *