ਵਾਰਡ ਨੰਬਰ 38 ਦੇ ਉਮੀਦਵਾਰ ਪ੍ਰਦੀਪ ਸੋਨੀ ਵਲੋਂ ਆਪਣੀ ਚੋਣ ਮੁਹਿੰਮ ਆਰੰਭ

ਐਸ.ਏ.ਐਸ.ਨਗਰ, 18 ਜਨਵਰੀ (ਜਸਵਿੰਦਰ ਸਿੰਘ) ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 38 ਤੋਂ ਕਾਂਗਰਸੋ ਪਾਰਟੀ ਦੇ ਉਮੀਦਵਾਰ ਸ੍ਰੀ ਪ੍ਰਦੀਪ ਸੋਨੀ ਵਲੋਂ ਅੱਜ ਆਪਣੀ ਚੋਣ ਮੁਹਿੰਮ ਦੇ ਪ੍ਰਚਾਰ ਲਈ ਸੈਕਟਰ 71 ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਆਪਣੀ ਚੋਣ ਮੁੰਹਿਮ ਆਰੰਭ ਕਰ ਦਿੱਤੀ ਗਈ।

ਇਸ ਮੌਕੇ ਉਹਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਉਨ੍ਹਾਂ ਦੇ ਸਮਰਥਕ ਸ਼ਾਮਿਲ ਸਨ। ਇਸ ਦੌਰਾਨ ਸ੍ਰੀ ਸੋਨੀ ਨੇ ਸੈਕਟਰ 71 ਦੀਆਂ ਕੋਠੀਆਂ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਸ੍ਰੀ ਸੋਨੀ ਨੇ ਕਿਹਾ ਕਿ ਉਹ ਵਾਰਡ ਦੇ ਸਰਖਪੱਖੀ ਵਿਕਾਸ ਦੇ ਮੁੱਦੇ ਤੇ ਚੋਣ ਲੜ ਰਹੇ ਹਨ ਅਤੇ ਵਾਰਡ ਵਾਸੀਆਂ ਵਲੋਂ ਉਹਨਾਂ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰੀ ਅਮਰੀਕ ਸਿੰਘ ਸੋਮਲ ਸਮੇਤ ਵੱਡੀ ਗਿਣਤੀ ਵਿੱਚ ਵਾਰਡਵਾਸੀ ਮੌਜੂਦ ਸਨ।

Leave a Reply

Your email address will not be published. Required fields are marked *