ਵਾਰਡ ਨੰਬਰ 40 ਵਿੱਚ ਕਮਲਜੀਤ ਕੌਰ ਸੋਹਾਣਾ ਨੇ ਕੀਤਾ ਡੋਰ ਟੂ ਡੋਰ ਪ੍ਰਚਾਰ
ਐਸ.ਏ.ਐਸ ਨਗਰ,1ਫਰਵਰੀ (ਸ.ਬ.) ਵਾਰਡ ਨੰਬਰ 40 ਤੋਂ ਆਜ਼ਾਦ ਗਰੁੱਪ ਦੀ ਉਮੀਦਵਾਰ ਬੀਬੀ ਕਮਲਜੀਤ ਕੌਰ ਵਲੋਂ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਬਚਨ ਸਿੰਘ ਬੋਪਾਰਾਏ ਦੇ ਨਾਲ ਆਪਣੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਵੋਟਰਾਂ ਦੇ ਘਰੋ ਘਰੀ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।
ਇਸ ਮੌਕੇ ਬੀਬੀ ਕਮਲਜੀਤ ਕੌਰ ਨੇ ਸੈਕਟਰ 71 ਵਿੱਚ 2047 ਤੋਂ ਲੈ ਕੇ 2232 ਮਕਾਨ ਨੰਬਰ ਤੱਕ ਵੋਟਰਾਂ ਦੇ ਘਰੋ ਘਰੀ ਜਾ ਕੇ ਵੋਟਰਾਂ ਦਾ ਆਸ਼ੀਰਵਾਦ ਹਾਸਿਲ ਕੀਤਾ। ਉਹਨਾਂ ਦੱਸਿਆ ਕਿ ਉਹ ਮੇਅਰ ਕੁਲਵੰਤ ਸਿੰਘ ਦੇ ਪਿਛਲੇ ਕਾਰਜਕਾਲ ਦੀ ਕਾਰਗੁਜਾਰੀ ਦੇ ਆਧਾਰ ਤੇ ਵੋਟਾਂ ਮੰਗ ਰਹੇ ਹਨ ਅਤੇ ਉਹਨਾਂ ਨੂੰ ਵਾਰਡ ਤੋਂ ਚੰਗਾ ਸਮਰਥਨ ਮਿਲ ਰਿਹਾ ਹੈ।