ਵਾਰਡ ਨੰਬਰ 45 ਤੋਂ ਉਮੀਦਵਾਰ ਡਾ. ਉਮਾ ਸ਼ਰਮਾ ਵੱਲੋਂ ਚੋਣ ਪ੍ਰਚਾਰ

ਐਸ.ਏ.ਐਸ.ਨਗਰ, 3 ਫਰਵਰੀ (ਸ.ਬ.) ਵਾਰਡ ਨੰਬਰ 45 ਤੋਂ ਸਾਬਕਾ ਮੇਅਰ ਸz. ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਦੇ ਬੈਨਰ ਹੇਠ ਚੋਣ ਲੜ ਰਹੀ ਉਮੀਦਵਾਰ ਡਾ. ਉਮਾ ਸ਼ਰਮਾ ਵੱਲੋਂ ਆਪਣੇ ਵਾਰਡ ਵਿੱਚ ਸਮਰਥਕਾਂ ਸਮੇਤ ਚੋਣ ਪ੍ਰਚਾਰ ਕੀਤਾ ਗਿਆ ਅਤੇ ਘਰੋਂ ਘਰੀ ਜਾ ਕੇ ਲੋਕਾਂ ਨੂੰ ਵੋਟਾਂ ਲਈ ਅਪੀਲ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਡਾ. ਉਮਾ ਸ਼ਰਮਾ ਨੇ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਪਿਛਲੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਨਿਗਮ ਦੇ ਮੇਅਰ ਰਹਿ ਚੁੱਕੇ ਸz. ਕੁਲਵੰਤ ਸਿੰਘ ਦੀ ਅਗਵਾਈ ਵਾਲੇ ਅਜ਼ਾਦ ਗਰੁੱਪ ਦੇ ਉਮੀਦਵਾਰਾਂ ਨੂੰ ਤਰਜੀਹ ਦੇ ਰਹੇ ਹਨ।

ਇਸ ਮੌਕੇ ਬਲਬੀਰ ਸਿੰਘ, ਦਰਸ਼ਨ ਸਿੰਘ, ਪ੍ਰਿਤਪਾਲ ਸਿੰਘ ਚੱਢਾ, ਐਡਵੋਕੇਟ ਗੁਰਪਾਲ ਕੌਰ, ਐਡਵੋਕੇਟ ਸਤਪਾਲ ਸਿੰਘ, ਐਡਵੋਕੇਟ ਸੰਜੀਵ ਸ਼ਰਮਾ, ਸੁਧਾਂਸ਼ੂ ਜੇਤਲੀ, ਸੰਜੀਵ ਚੰਡੀਗੜ੍ਹ, ਅਰੁਣ ਸ਼ਰਮਾ, ਤਿਲਕ ਰਾਜ ਮਲਹੋਤਰਾ, ਊਸ਼ਾ ਮਲਹੋਤਰਾ, ਆਰਤੀ ਸ਼ਰਮਾ, ਜਸਵਿੰਦਰ ਕੌਰ, ਜਯੋਤੀ ਸ਼ਰਮਾ, ਰੁਪਿੰਦਰ ਕੌਰ, ਮਨਪ੍ਰੀਤ ਕੌਰ, ਰਣਜੀਤ ਸਿੰਘ ਵੀ ਹਾਜਿਰ ਸਨ।

Leave a Reply

Your email address will not be published. Required fields are marked *