ਵਾਰਡ ਨੰਬਰ 45 ਦੀ ਉਮੀਦਵਾਰ ਮਨਜੀਤ ਕੌਰ ਵਲੋਂ ਚੋਣ ਪ੍ਰਚਾਰ ਤੇਜ
ਐਸ ਏ ਐਸ ਨਗਰ, 1 ਫ਼ਰਵਰੀ (ਆਰ ਪੀ ਵਾਲੀਆ) 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਮੁਹਾਲੀ ਦੇ ਵਾਰਡ ਨੰਬਰ 45 ਤੋਂ ਅਕਾਲੀ ਦਲ ਦੀ ਟਿਕਟ ਤੇ ਚੋਣ ਲੜ ਰਹੀ ਉਮੀਦਵਾਰ ਅਤੇ ਸਾਬਕਾ ਕੌਂਸਲਰ ਸ੍ਰੀਮਤੀ ਮਨਜੀਤ ਕੌਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਾਰਡ ਦੇ ਵੱਡੀ ਗਿਣਤੀ ਵਸਨੀਕ ਵੀ ਹਾਜਿਰ ਸਨ।
ਇਸ ਮੌਕੇ ਸ੍ਰੀਮਤੀ ਮਨਜੀਤ ਕੌਰ ਨੇ ਦੱਸਿਆ ਕਿ ਉਹ ਵੋਟਰਾਂ ਤੋਂ ਆਪਣੀ ਪਿਛਲੀ ਕਾਰਗੁਜਾਰੀ ਦੇ ਆਧਾਰ ਤੇ ਵੋਟਾਂ ਮੰਗ ਰਹੇ ਹਨ ਅਤੇ ਉਹਨਾਂ ਨੂੰ ਵੋਟਰਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰੀ ਆਸ ਹੈ ਕਿ ਵੋਟਰ ਉਹਨਾਂ ਨੂੰ ਸੇਵਾ ਦਾ ਮੌਕਾ ਜਰੂਰ ਦੇਣਗੇ।