ਵਾਰਡ ਨੰਬਰ 50 ਤੋਂ ਅਕਾਲੀ ਉਮੀਦਵਾਰ ਬਲਜਿੰਦਰ ਸਿੰਘ ਬੇਦੀ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ
ਐਸ ਏ ਐਸ ਨਗਰ, 2 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 50 ਤੋਂ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਸਿੰਘ ਬੇਦੀ ਵਲੋਂ ਆਪਣੇ ਵੱਡੀ ਗਿਣਤੀ ਸਮਰਥਕਾਂ ਦੇ ਨਾਲ ਆਪਣਾ ਚੋਣ ਪ੍ਰਚਾਰ ਤੇਜ ਕਰਦਿਆ ਵੋਟਰਾਂ ਦੇ ਘਰੋ ਘਰੀ ਜਾ ਕੇ ਸੰਪਰਕ ਤੇਜ ਕਰ ਦਿੱਤਾ ਗਿਆ ਹੈ।
ਇਸ ਮੌਕੇ ਸzy ਬੇਦੀ ਨੇ ਦੱਸਿਆ ਕਿ ਉੁਹ ਵਿਕਾਸ ਦੇ ਮੁੱਦੇ ਤੇ ਚੋਣ ਲੜ ਰਹੇ ਹਨ। ਉਹਨਾਂ ਕਿਹਾ ਕਿ ਮੁਹਾਲੀ ੪ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ।
ਉਹਨਾਂ ਕਿਹਾ ਕਿ ਲੋਕਾਂ ਵਿੱਚ ਅਕਾਲੀ ਦਲ ਪ੍ਰਤੀ ਕਾਫੀ ਉਤ੪ਾਹ ਹੈ ਅਤੇ ਉਹਨਾਂ ਨੂੰ ਵੋਟਰਾਂ ਦਾ ਤਕੜਾ ਹੁੰਗਾਰਾ ਮਿਲ ਰਿਹਾ ਹੈ।