ਵਾਰਡ ਨੰਬਰ 8 ਵਿੱਚ ਵਸਨੀਕਾਂ ਦੇ ਵੱਡੇ ਇਕੱਠ ਵੱਲੋਂ ਮੰਤਰੀ ਸਿੱਧੂ ਦੀ ਹਾਜ਼ਰੀ ਵਿੱਚ ਬੇਦੀ ਦੇ ਹੱਕ ਵਿੱਚ ਫਤਵਾ
ਐਸ.ਏ.ਐਸ.ਨਗਰ, 10 ਫਰਵਰੀ (ਸ.ਬ.) ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 8 (ਫੇਜ਼ 3) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸz. ਕੁਲਜੀਤ ਸਿੰਘ ਬੇਦੀ ਦੇ ਹੱਕ ਵਿੱਚ ਹੋਈ ਭਰ੍ਹਵੀਂ ਚੋਣ ਮੀਟਿੰਗ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਲੋਕਾਂ ਦੇ ਵੱਡੇ ਇਕੱਠ ਨੇ ਸz. ਬੇਦੀ ਦੇ ਹੱਕ ਵਿੱਚ ਫਤਵਾ ਦਿੱਤਾ।
ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸz. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੂਰਾ ਮੁਹਾਲੀ ਸ਼ਹਿਰ ਜਾਣਦਾ ਹੈ ਕਿ ਕੁਲਜੀਤ ਸਿੰਘ ਬੇਦੀ ਨੇ ਸਿਰਫ ਆਪਣੇ ਵਾਰਡ ਲਈ ਹੀ ਨਹੀਂ ਸਗੋਂ ਪੂਰੇ ਸ਼ਹਿਰ ਦੇ ਲਈ ਲੋਕਹਿਤ ਵਾਲੇ ਮੁੱਦਿਆਂ ਨੂੰ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਸ਼ਹਿਰ ਮੁਹਾਲੀ ਵਿੱਚ ਕਾਂਗਰਸ ਪਾਰਟੀ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਸਿਹਤ ਸਹੂਲਤਾਂ ਪੱਖੋਂ ਮੁਹਾਲੀ ਸ਼ਹਿਰ ਮੈਡੀਕਲ ਕਾਲਜ ਅਤੇ ਸਿਵਲ ਹਸਪਤਾਲ ਨਾਲ ਲੈਸ ਕੀਤਾ ਜਾ ਰਿਹਾ ਹੈ। ਫੇਜ਼ 3 ਵਿੱਚ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਮਿਊਨਿਟੀ ਸੈਂਟਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਕਾਸ ਦੇ ਉਮੀਦਵਾਰ ਸ਼ਹਿਰ ਵਿੱਚ ਪਹਿਲਾਂ ਕਰਵਾਏ ਗਏ ਵਿਕਾਸ ਦੇ ਮੁੱਦੇ ਉਤੇ ਹੀ ਵੋਟਾਂ ਮੰਗ ਰਹੀ ਹੈ ਅਤੇ ਨਿਗਮ ਵਿੱਚ ਕਾਂਗਰਸ ਪਾਰਟੀ ਦਾ ਮੇਅਰ ਬਣਨ ਉਪਰੰਤ ਵਿਕਾਸ ਕਾਰਜਾਂ ਦੀ ਗਤੀ ਹੋਰ ਤੇਜ਼ ਹੋਵੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਵੱਡਾ ਇਕੱਠ ਇਸ ਗੱਲ ਦਾ ਸੰਕੇਤ ਦੇ ਰਿਹਾ ਹੈ ਕਿ ਸz. ਬੇਦੀ ਦੀ ਜਿੱਤ ਯਕੀਨੀ ਹੈ ਅਤੇ ਨਗਰ ਨਿਗਮ ਵਿੱਚ ਕਾਂਗਰਸ ਪਾਰਟੀ ਦਾ ਮੇਅਰ ਬਣਾਇਆ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਆਪਣੇ ਵਾਰਡ ਵਾਸੀਆਂ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਨੇ ਸਿਹਤ ਮੰਤਰੀ ਪੰਜਾਬ ਸz. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਉਨ੍ਹਾਂ ਦੇ ਵਾਰਡ ਨੰਬਰ 8 ਵਿੱਚ ਹੋਈ ਮੀਟਿੰਗ ਵਿੱਚ ਭਰ੍ਹਵਾਂ ਹੁੰਗਾਰਾ ਦਿੱਤਾ ਅਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ।
ਇਸ ਮੌਕੇ ਰਾਮ ਸਰੂਪ ਜੋਸ਼ੀ, ਪ੍ਰੇਮ ਕੁਮਾਰ ਸ਼ਰਮਾ ਪ੍ਰਧਾਨ ਲਕਸ਼ਮੀ ਨਰਾਇਣ ਮੰਦਰ, ਫਕੀਰ ਸਿੰਘ ਖਿੱਲਣ, ਨਵਨੀਤ ਤੋਕੀ, ਗਗਨਦੀਪ ਸਿੰਘ ਰਾਜਾ, ਆਸ਼ੂ ਵੈਦ, ਅਮਰੀਕ ਸਿੰਘ ਭੱਟੀ, ਜੀ.ਪੀ.ਐਸ. ਗਿੱਲ, ਪਰਮਜੀਤ ਮਾਵੀ, ਦਲੀਪ ਸਿੰਘ ਚੰਢੋਕ, ਵੀ.ਕੇ. ਵੈਦ, ਮਨਮੋਹਨ ਸਿੰਘ, ਰਣਜੋਧ ਸਿੰਘ, ਜਤਿੰਦਰ ਸਿੰਘ ਜੌਲੀ ਭੱਟੀ, ਅਜੀਤ ਸਿੰਘ ਮੱਕੜ, ਦਲਜੀਤ ਸਿੰਘ ਸਿੱਧੂ ਕਾਨੂੰਨਗੋ, ਜੀ.ਐਸ. ਰਿਆੜ, ਐਡਵੋਕੇਟ ਅਜੀਤ ਸਿੰਘ ਸੱਭਰਵਾਲ, ਕਿਰਨ ਭਾਟੀਆ, ਦਵਿੰਦਰ ਕੌਰ ਅਤੇ ਗੁਣਪ੍ਰੀਤ ਕੌਰ ਭੱਟੀ ਨੇ ਕਿਹਾ ਕਿ ਕੁਲਜੀਤ ਸਿੰਘ ਬੇਦੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।