ਵਾਰਡ ਨੰਬਰ 9 ਤੋਂ ਆਜਾਦ ਉਮੀਦਵਾਰ ਸਰਬਜੀਤ ਕੌਰ ਮਾਨ ਵਲੋਂ ਚੋਣ ਪ੍ਰਚਾਰ ਤੇਜ
ਐਸ.ਏ.ਐਸ.ਨਗਰ, 6 ਫਰਵਰੀ (ਸ.ਬ.) ਨਗਰ ਨਿਗਮ ਦੀ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸੰਬੰਧੀ ਵਾਰਡ ਨੰ. 9 ਤੋਂ ਅਜਾਦ ਗਰੁੱਪ ਦੇ ਉਮੀਦਵਾਰ ਸ੍ਰੀਮਤੀ ਸਰਬਜੀਤ ਕੌਰ ਮਾਨ ਵਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਸਥਾਨਕ ਵਾਰਡ ਵਾਸੀਆਂ ਦੇ ਘਰੋਂ-ਘਰੀ ਜਾ ਕੇ ਲੋਕਾਂ ਨਾਲ ਸੰਪਰਕ ਕਰਦਿਆਂ ਆਪਣੀ ਚੋਣ ਮੁਹਿੰਮ ਤੇਜ ਕਰ ਦਿੱਤੀ ਗਈ ਹੈ।
ਇਸ ਮੌਕੇ ਸਰਬਜੀਤ ਕੌਰ ਮਾਨ ਨੇ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ਉਹ ਉਨ੍ਹਾਂ ਵਲੋਂ ਕਰਵਾਏ ਗਏ ਵਿਕਾਸ ਕੰਮਾਂ ਦੇ ਆਧਾਰ ਤੇ ਹੀ ਵੋਟਾਂ ਮੰਗ ਰਹੇ ਹਨ। ਉਹਨਾਂ ਵਾਰਡ ਵਾਸੀਆਂ ਨੂੰ ਪਾਰਟੀਬਾਜੀ ਤੋਂ ਉਪਰ ਉਠ ਕੇ ਉਮੀਦਵਾਰਾਂ ਦੇ ਕਿਰਦਾਰ ਨੂੰ ਮੁੱਖ ਰੱਖਦਿਆਂ ਵੋਟਾਂ ਪਾੳਣ ਦੀ ਅਪੀਲ ਕੀਤੀ ਅਤੇ ਚੋਣ ਜਿੱਤਣ ਉਪਰੰਤ ਵਾਰਡ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨ ਦੀ ਗੱਲ ਆਖੀ। ਸ੍ਰੀਮਤੀ ਸਰਬਜੀਤ ਕੌਰ ਮਾਨ ਨੇ ਦੱਸਿਆ ਕਿ ਉਹਨਾਂ ਨੂੰ ਵਾਰਡ ਵਾਸੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਵਾਰਡ ਦੇ ਵੋਟਰ ਉਹਨਾਂ ਨੂੰ ਜਰੂਰ ਕਾਮਯਾਬ ਕਰਣਗੇ।