ਵਾਰਡ ਨੰ. 17 ਤੋਂ ਆਜਾਦ ਉਮੀਦਵਾਰ ਹਰਵਿੰਦਰ ਕੌਰ ਵਲੋਂ ਚੋਣ ਮੁਹਿੰਮ ਤੇਜ

ਐਸ.ਏ.ਐਸ.ਨਗਰ, 8 ਫਰਵਰੀ (ਜਸਵਿੰਦਰ ਸਿੰਘ) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 17 ਤੋਂ ਆਜਾਦ ਉਮੀਦਵਾਰ ਸ੍ਰੀਮਤੀ ਹਰਵਿੰਦਰ ਕੌਰ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ ਕਰਦਿਆ ਲੋਕਾਂ ਦੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਹਰਵਿੰਦਰ ਕੌਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਵਲੋਂ ਇਸ ਵਾਰਡ ਦੇ ਲੋਕਾਂ ਦੀ ਲੋੜ ਮੁਤਾਬਕ ਪਹਿਲ ਦੇ ਆਧਾਰ ਤੇ ਕੰਮ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਉਹ ਲੋਕਾਂ ਲਈ ਦਿਨ ਰਾਤ ਸੇਵਾ ਲਈ ਹਾਜਿਰ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਰਣਜੀਤ ਸਿੰਘ ਢਿੱਲੋਂ, ਜਗਦੀਸ਼ ਸਿੰਘ ਸਰਾਓਂ, ਕੁਲਵਿੰਦਰ ਸਿੰਘ, ਬਲਬੀਰ ਸਿੰਘ, ਅਮਰੀਕ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ।

Leave a Reply

Your email address will not be published. Required fields are marked *