ਵਾਰਡ ਨੰ. 4 ਤੋਂ ਅਜਾਦ ਉਮੀਦਵਾਰ ਗੁਰਦੀਪ ਸਿੰਘ ਵਲੋਂ ਚੋਣ ਮੈਨੀਫੈਸਟੋ ਜਾਰੀ
ਐਸ.ਏ.ਐਸ.ਨਗਰ, 11 ਫਰਵਰੀ (ਆਰ.ਪੀ.ਵਾਲੀਆ) ਨਗਰ ਨਿਗਮ ਚੋਣਾਂ ਲਈ ਵਾਰਡ ਨੰ. 4 ਤੋਂ ਅਜਾਦ ਉਮੀਦਵਾਰ ਗੁਰਦੀਪ ਸਿੰਘ ਵਲੋਂ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਦੌਰਾਨ ਟਰੇਡ ਯੂਨੀਅਨ ਆਗੂ ਸ੍ਰੀ ਦਿਨੇਸ਼ ਪ੍ਰਸਾਦ ਦੀ ਅਗਵਾਈ ਹੇਠ ਜਾਰੀ ਕੀਤੇ ਗਏ ਸz. ਗੁਰਦੀਪ ਸਿੰਘ ਦੇ ਚੋਣ ਮੈਨੀਫੈਸਟੋ ਨੂੰ ਸਾਰੇ ਵਾਰਡ ਵਿੱਚ ਵੰਡਿਆਂ ਗਿਆ।
ਇਸ ਮੌਕੇ ਗੁਰਦੀਪ ਸਿੰਘ ਨੇ ਕਿਹਾ ਕਿ ਪਿੱਛਲੇ ਸਮੇਂ ਵਿੱਚ ਰਾਜਨੀਤਿਕ ਲੋਕਾਂ ਨੇ ਸ਼ਹਿਰਾਂ ਦਾ ਵਿਕਾਸ ਕਰਨ ਦੀ ਥਾਂ ਆਪਣਾ ਨਿੱਜੀ ਵਿਕਾਸ ਕੀਤਾ ਹੈ ਜਿਸਦਾ ਪ੍ਰਗਟਾਵਾਂ ਉਨ੍ਹਾਂ ਦੀਆਂ ਜਾਇਦਾਦਾਂ ਵਿੱਚ ਹੋਏ ਅਥਾਹ ਵਾਧੇ ਤੋਂ ਹੁੰਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਾਰਨਾਂ ਕਰਕੇ ਰਵਾਇਤੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਥਾਂ ਉਨ੍ਹਾਂ ਨੂੰ ਵੋਟ ਪਾ ਕੇ ਜਿਤਾਉਣ ਤਾਂ ਜੋ ਉਹ ਆਪਣੇ ਵਾਰਡ ਦਾ ਵਿਕਾਸ ਯਕੀਨੀ ਤੌਰ ਤੇ ਕਰ ਸਕਣ।