ਵਾਰਡ ਨੰ. 4 ਦੇ ਉਮੀਦਵਾਰ ਗੁਰਦੀਪ ਸਿੰਘ ਵਲੋਂ ਚੋਣ ਪ੍ਰਚਾਰ ਸ਼ੁਰੂ

ਐਸ. ਏ. ਐਸ. ਨਗਰ, 22 ਜਨਵਰੀ (ਆਰ ਪੀ ਵਾਲੀਆ) ਵਾਰਡ ਨੰ. 4 ਤੋਂ ਚੋਣ ਲੜ ਰਹੇ ਆਜਾਦ ਉਮੀਦਵਾਰ ਸ. ਗੁਰਦੀਪ ਸਿੰਘ ਵਲੋਂ ਚੋਣ ਪ੍ਰਚਾਰ ਆਰੰਭ ਦਿੱਤਾ ਗਿਆ ਹੈ। ਉਹਨਾਂ ਨੂੰ ਸ਼ਹੀਦ ਭਗਤ ਸਿੰਘ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼ 2 ਵਲੋਂ ਸਮਰਥਨ ਦਿੱਤਾ ਗਿਆ ਹੈ। ਉਹ ਸ਼ਹੀਦ ਭਗਤ ਸਿੰਘ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼ 2 ਦੇ ਸੀਨੀਅਰ ਮੀਤ ਪ੍ਰਧਾਨ ਹਨ।

ਐਸੋਸੀਏਸ਼ਨ ਦੇ ਪ੍ਰਧਾਨ ਸ. ਗੁਰਬਚਨ ਸਿੰਘ ਨੇ ਦੱਸਿਆ ਕਿ ਸ. ਗੁਰਦੀਪ ਸਿੰਘ ਆਪਣੀ ਸਰਵਿਸ ਦੌਰਾਨ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਜੁੜੇ ਰਹੇ ਹਨ ਅਤੇ ਉਨ੍ਹਾਂ ਦਾ ਲੋਕ ਸੇਵਾ ਦਾ ਇੱਕ ਲੰਮਾ ਇਤਿਹਾਸ ਹੈ। ਉਹਨਾਂ ਕਿਹਾ ਕਿ ਸੰਸਥਾ ਦੇ ਸਮੂਹ ਮੈਂਬਰ ਉਨ੍ਹਾਂ ਦੀ ਮੁਹਿੰਮ ਨੂੰ ਚਲਾਉਣਗੇ।

Leave a Reply

Your email address will not be published. Required fields are marked *