ਵਿਅਕਤੀ ਦਾ ਅਹੁਦਾ ਨਹੀਂ ਸਗੋਂ ਕਾਰਗੁਜਾਰੀ ਮਾਇਨੇ ਰੱਖਦੀ ਹੈ : ਐਨ ਕੇ ਸ਼ਰਮਾ

ਐਸ ਏ ਐਸ ਨਗਰ, 30 ਅਪ੍ਰੈਲ (ਸ.ਬ.) ਕਿਸੇ ਵੀ ਵਿਅਕਤੀ ਦਾ ਅਹੁਦਾ ਨਹੀਂ ਸਗੋ ਂ ਉਸ ਵਲੋਂ ਕੀਤੀ ਗਈ ਕਾਰਗੁਜਾਰੀ ਹੀ ਮਾਇਨੇ ਰੱਖਦੀ ਹੈ- ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਐਨ ਕੇ ਸ਼ਰਮਾ ਨੇ ਅਕਾਲੀ ਦਲ ਜਿਲ੍ਹਾ ਮੁਹਾਲੀ ਦੀ ਇੱਕ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ|
ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਵਲੋਂ ਆਪਣੀ ਜਥੇਬੰਦੀ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਨਾਲ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ| ਉਹਨਾਂ ਕਿਹਾ ਕਿ ਕਿਸੇ ਵੀ ਪਾਰਟੀ ਦੀ ਮਜਬੂਤੀ ਲਈ ਪਾਰਟੀ ਦੇ ਮਜਬੂਤ ਜਥੇਬੰਦਕ ਢਾਂਚੇ ਦਾ ਹੋਣਾ ਬਹੁਤ ਜਰੂਰੀ ਹੈ| ਹਰ ਪਾਰਟੀ ਵਰਕਰ ਨੂੰ ਹੀ ਪੂਰੀ ਤਨਦੇਹੀ ਨਾਲ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਕਿ ਪਾਰਟੀ ਹੋਰ ਮਜਬੂਤ ਹੋ ਸਕੇ|
ਉਹਨਾਂ ਕਿਹਾ ਕਿ ਅਕਾਲੀ ਦਲ ਦੀ ਕਾਰਗੁਜਾਰੀ ਤੋਂ ਹਰ ਵਰਗ ਸਤੁੰਸਟ ਹੈ ਅਤੇ ਲੋਕ ਮੁੜ ਅਕਾਲੀ ਦਲ ਨਾਲ ਜੁੜਨੇ ਸ਼ੁਰੂ ਹੋ ਗਏ ਹਨ| ਮੁਹਾਲੀ ਜਿਲ੍ਹੇ ਵਿੱਚ ਪਾਰਟੀ ਪਹਿਲਾਂ ਨਾਲੋਂ ਵੀ ਮਜਬੂਤ ਹੋ ਗਈ ਹੈ| ਇਸ ਮੌਕੇ ਉਹਨਾਂ ਅਕਾਲੀ ਦਲ ਜਿਲ੍ਹਾ ਮੁਹਾਲੀ ਵਿੱਚ ਕਈ ਅਹਿਮ ਨਿਯੁਕਤੀਆਂ ਵੀ ਕੀਤੀਆਂ|
ਇਸ ਮੌਕੇ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ ਤੇਜਿੰਦਰ ਪਾਲ ਸਿੰਘ ਸਿੱਧੂ, ਸਿਮਰਨਜੀਤ ਸਿੰਘ ਚੰਦੂਮਾਜਰਾ, ਬੀਬੀ ਪਰਮਜੀਤ ਕੌਰ ਲਾਂਡਰਾ ਸਾਬਕਾ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ, ਪਰਮਿੰਦਰ ਸਿੰਘ ਸੋਹਾਣਾ, ਗੁਰਮੀਤ ਸਿੰਘ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *