ਵਿਕਾਸ ਕਾਰਜਾਂ ਸਦਕਾ ਹੋਈ ਮਿਉਂਸਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ
ਬਲੌਂਗੀ, 19 ਫਰਵਰੀ (ਪਵਨ ਰਾਵਤ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸ਼ਿਕਾਇਤ ਨਿਵਾਰਨ ਸੈਲ ਦੇ ਸੂਬਾ ਜਨਰਲ ਸਕੱਤਰ ਸ੍ਰੀ ਰਜਿੰਦਰ ਬਾਂਸਲ ਨੇ ਕਿਹਾ ਹੈ ਕਿ ਮਿਉਂਸਪਲ ਚੋਣਾਂ ਵਿੱਚ ਹੋਈ ਕਾਂਗਰਸ ਪਾਰਟੀ ਦੀ ਜਿੱਤ ਲੋਕਤੰਤਰ ਦੀ ਜਿੱਤ ਹੈ। ਉਹਨਾਂ ਕਿਹਾ ਕਿ ਇਸ ਜਿੱਤ ਨਾਲ ਕੈਪਟਨ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਤੇ ਮੁਹਰ ਲੱਗ ਗਈ ਹੈ।
ਉਹਨਾਂ ਕਿਹਾ ਕਿ ਲੋਕਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਜਨਤਾ ਪ੍ਰਤੀ ਹੈਂਕੜ ਭਰੇ ਵਤੀਰੇ ਪ੍ਰਤੀ ਆਪਣਾ ਗੁੱਸਾ ਜਾਹਰ ਕੀਤਾ ਹੈ ਅਤੇ ਜਨਤਾ ਨੇ ਮੌਜੂਦਾ ਕੇਂਦਰ ਸਰਕਾਰ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।