ਵਿਕਾਸ ਕੰਮ ਹੋਰ ਤੇਜ ਕੀਤੇ ਜਾਣਗੇ: ਸਿੱਧੂ

ਐਸ ਏ ਐਸ ਨਗਰ, 14 ਸਤੰਬਰ (ਸ.ਬ.) ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪਰਿਸ਼ਦ ਜੋਨ ਮਨੌਲੀ ਤੋਂ ਉਮੀਦਵਾਰ ਠੇਕੇਦਾਰ ਮੋਹਣ ਸਿੰਘ ਬਠਲਾਣਾਂ ਅਤੇ ਪੰਚਾਇਤ ਸੰਮਤੀ ਜੋਨ ਪੱਤੋਂ ਤੋਂ ਰਣਬੀਰ ਕੌਰ ਬੜੀ, ਜੋਨ ਮੋਟੇਮਾਜਰਾ ਤੋਂ ਮਨਜੀਤ ਸਿੰਘ ਤੰਗੋਰੀ, ਜੋਨ ਬਾਕਰਪੁਰ ਤੋਂ ਸਕਿੰਦਰ ਕੌਰ, ਜੋਨ ਦੁਰਾਲੀ ਤੋਂ ਰਘਬੀਰ ਸਿੰਘ ਚਾਓ ਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ ਕਰਦਿਆਂ ਹਲਕਾ ਮੁਹਾਲੀ ਦੇ ਪਿੰਡ ਮਟਰਾਂ, ਸਿਆਉ, ਪੱਤੋਂ, ਮਾਣਕਪੁਰ ਕੱਲਰ, ਦੈੜੀ, ਨਗਾਰੀ, ਗੀਗੇਮਾਜਰਾ, ਮਿੰਢੇ ਮਾਜਰਾ, ਕੁਰੜਾ, ਕੁਰੜੀ, ਸ਼ੇਖਨ ਮਾਜਰਾ ਅਤੇ ਨਡਿਆਲੀ ਵਿਖੇ ਚੋਣ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ |
ਇਸ ਮੌਕੇ ਵੱਖ-ਵੱਖ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਬਣਾ ਕੇ ਰੱਖ ਦਿੱਤਾ ਸੀ | ਪੰਜਾਬ ਦੀ ਆਰਥਿਕਤਾ ਨੂੰ ਮੁੜ ਪੈਰਾਂ ਉੱਤੇ ਕਰਨ ਲਈ ਕੈਪਟਨ ਸਰਕਾਰ ਨੂੰ ਕਾਫੀ ਮਿਹਨਤ ਕਰਨੀ ਪੈ ਰਹੀ ਹੈ, ਪਰ ਇਸ ਸਭ ਦੇ ਬਾਵਜੂਦ ਸੂਬੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾ ਰਹੀ | ਲੋਕ ਕੈਪਟਨ ਸਰਕਾਰ ਦੇ ਲੋਕ ਹਿਤੈਸ਼ੀ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੋਸ਼ਟ ਹਨ, ਇਸ ਦਾ ਸਬੂਤ ਕਾਂਗਰਸ ਪਾਰਟੀ ਦੀਆਂ ਚੋਣ ਮੀਟਿੰਗਾ ਵਿੱਚ ਹੋ ਰਹੇ ਲੋਕਾਂ ਦੇ ਭਾਰੀ ਇਕੱਠ ਤੋਂ ਲਾਇਆ ਜਾ ਸਕਦਾ ਹੈ|
ਇਸ ਮੌਕੇ ਹੋਰਨਾ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂਸਰਪੰਚ ਛੱਜਾ ਸਿੰਘ ਕੁਰੜੀ, ਸਰਪੰਚ ਦਵਿੰਦਰ ਸਿੰਘ ਕੁਰੜਾ, ਜਗਰੂਪ ਸਿੰਘ ਢੋਲ, ਗੁਰਚਰਨ ਸਿੰਘ ਗੀਗੇ ਮਾਜਰਾ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਮਨਫੂਲ ਸਿੰਘ ਬੜੀ, ਅਵਤਾਰ ਸਿੰਘ ਮਟਰਾਂ, ਕਰਮ ਸਿੰਘ ਮਾਣਕਪੁਰ ਕੱਲਰ, ਟਹਿਲ ਸਿੰਘ ਮਾਣਕਪੁਰ ਕੱਲਰ, ਸਰਪੰਚ ਗੁਰਮੀਤ ਸਿੰਘ ਸਿਆਊ, ਸ਼ੇਰ ਸਿੰਘ ਦੈੜੀ, ਲਖਮੀਰ ਸਿੰਘ ਕਾਲਾ ਪੱਤੋਂ, ਕੁਲਵੰਤ ਸਿੰਘ ਪੱਤੋਂ, ਪਾਲ ਸਿੰਘ ਸ਼ੇਖਨਮਾਜਰਾ, ਕੁਲਵੰਤ ਸਿੰਘ ਫੌਜੀ ਗੀਗੇ ਮਾਜਰਾ, ਭਗਵੰਤ ਸਿੰਘ, ਹੁਕਮ ਸਿੰਘ ਨੰਬਰਦਾਰ, ਜਰਨੈਲ ਸਿੰਘ ਪੰਚ, ਸੁਭਾਸ਼ ਚੰਦ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ|
ਇਸੇ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਪਿੰਡ ਗੀਗੇਮਾਜਰਾ ਵਿਖੇ ਗੁਰਚਰਨ ਸਿੰਘ ਗੀਗੇਮਾਜਰਾ ਅਤੇ ਮਿਲਕ ਪਲਾਂਟ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ ਦੀ ਅਗਵਾਈ ਹੇਠ ਇਕੱਠ ਕੀਤਾ ਗਿਆ, ਜਿਸ ਦੌਰਾਨ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਮੋਹਨ ਸਿੰਘ ਬਠਲਾਣਾ ਅਤੇ ਬਲਾਕ ਸੰਮਤੀ ਉਮੀਦਵਾਰ ਬੀਬੀ ਰਣਵੀਰ ਕੌਰ ਨੇ ਉਚੇਚੇ ਤੌਰ ਤੇ ਹਾਜ਼ਰੀ ਲੁਆਈ| ਇਸ ਮੌਕੇ ਕੈਬਨਿਟ ਮੰਤਰੀ ਸਿੱਧੂ ਨੇ ਅਕਾਲੀ ਦਲ ਦੀ ਤਿੱਖੇ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਅਕਾਲੀ ਦਲ ਦੀ ਸ਼ਮੂਲੀਅਤ ਸਾਹਮਣੇ ਆਉਣ ਕਾਰਨ ਇਸ ਪਾਰਟੀ ਨੂੰ ਲੋਕਾਂ ਕੋਲੋਂ ਵੋਟਾਂ ਮੰਗਣ ਦਾ ਕੋਈ ਅਧਿਕਾਰ ਨਹੀਂ ਰਿਹਾ| ਇਸ ਮੌਕੇ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਬਾਬਾ ਦਲਵਿੰਦਰ ਸਿੰਘ, ਨਵਜੋਤ ਸਿੰਘ, ਮਾਨ ਸਿੰਘ, ਬਹਾਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ|

Leave a Reply

Your email address will not be published. Required fields are marked *