ਵਿਕਾਸ ਪੱਖੋਂ ਸ਼ਹਿਰ ਦਾ ਕੋਈ ਵੀ ਇਲਾਕਾ ਪਛੜਿਆ ਨਹੀਂ ਰਹਿਣ ਦਿੱਤਾ ਜਾਵੇਗਾ : ਬਲਬੀਰ ਸਿੰਘ ਸਿੱਧੂ ਫ਼ੇਜ਼ 3ਬੀ1 ਵਿੱਚ ਨਵੇਂ ਟਿਊਬਵੈਲ ਲਈ ਕੰਮ ਦੀ ਸ਼ੁਰੂਆਤ ਕੀਤੀ
ਐਸ ਏ ਐਸ ਨਗਰ, 1 ਜਨਵਰੀ (ਸ.ਬ.) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਤੇ ਚੌਤਰਫਾ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ ਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਪਛੜਿਆ ਨਹੀਂ ਰਹਿਣ ਦਿਤਾ ਜਾਵੇਗਾ। ਉਹ ਸਥਾਨਕ ਫ਼ੇਜ਼ 3 ਬੀ1 ਦੇ ਐਚ. ਐਮ. ਕੁਆਰਟਰਾਂ ਵਾਸਤੇ ਪਾਣੀ ਦੀ ਬਿਹਤਰ ਸਪਲਾਈ ਲਈ ਲਗਾਏ ਜਾ ਰਹੇ ਨਵੇਂ ਟਿਊਬਵੈਲ ਦੇ ਬੋਰ ਦੇ ਕੰਮ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੋਰਿੰਗ ਦੇ ਕੰਮ ਤੇ ਲਗਭਗ 38 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਨਾਲ ਸਥਾਨਕ ਵਾਸੀਆਂ ਨੂੰ ਬਿਹਤਰ ਅਤੇ ਬੇਰੋਕ ਜਲ ਸਪਲਾਈ ਮਿਲੇਗੀ। ਇਸ ਮੌਕੇ ਉਨ੍ਹਾਂ ਐਚ.ਐਮ. ਹਾਊਸਿੰਗ ਵੈਲਫੇਅਰ ਸੁਸਾਇਟੀ ਨੂੰ ਸਮਾਜਿਕ ਗਤੀਵਿਧੀਆਂ ਵਾਸਤੇ 50 ਹਜ਼ਾਰ ਰੁਪਏ ਦਾ ਚੈਕ ਵੀ ਸੌਂਪਿਆ।
ਸਿਹਤ ਮੰਤਰੀ ਨੇ ਕਿਹਾ ਕਿ ਫ਼ੇਜ਼ 3ਬੀ1 ਦੇ ਸਰਕਾਰੀ ਹਸਪਤਾਲ ਦਾ ਦਰਜਾ ਪਹਿਲਾਂ ਹੀ ਵਧਾ ਦਿਤਾ ਗਿਆ ਹੈ ਅਤੇ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਪੂਰੇ ਜ਼ੋਰਾਂ ਤੇ ਹੈ। ਸ੍ਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੱਤਾ ਵਿਚ ਆਉਣ ਮਗਰੋਂ ਹੀ ਵਿਕਾਸ ਕਾਰਜਾਂ ਦੀ ਜੰਗੀ ਪੱਧਰ ਤੇ ਸ਼ੁਰੂਆਤ ਕਰ ਦਿਤੀ ਗਈ ਸੀ ਅਤੇ ਬਹੁਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਲਕਾ ਮੁਹਾਲੀ ਵਿਚ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿਤੀਆ ਜਾ ਚੁੱਕੀਆਂ ਹਨ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੁਹਾਲੀ ਸਿਟੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਅਮਰਜੀਤ ਸਿੰਘ ਸਿੱਧੂ ਚੇਅਰਮੈਨ ਸਹਿਕਾਰੀ ਬੈਂਕ ਮੁਹਾਲੀ, ਅਨਿਲ ਕੁਮਾਰ ਐਕਸੀਅਨ, ਤਰਨਜੀਤ ਕੌਰ ਗਿੱਲ ਅਤੇ ਕੁਲਜੀਤ ਸਿੰਘ ਬੇਦੀ (ਦੋਵੇਂ ਸਾਬਕਾ ਕੌਂਸਲਰ) , 3ਬੀ1 ਐਚ.ਐਮ. ਹਾਊਸਿੰਗ ਸੁਸਾਇਟੀ ਦੇ ਪ੍ਰਧਾਨ ਕਰਨਲ ਏ. ਐਸ ਮਾਵੀ, ਮਾਸਟਰ ਮਦਨ ਸਿੰਘ, ਹਰਬੰਸ ਲਾਲ ਅਰੋੜਾ, ਹਰਪ੍ਰੀਤ ਡਡਵਾਲ, ਬ੍ਰਜੇਸ਼ ਕਾਲੀਆ, ਅਜੀਤ ਸਿੰਘ, ਰਾਜ ਕੁਮਾਰ, ਪੀ ਐਸ ਸਹੋਤਾ, ਅਕਸ਼ਿਤ ਸ਼ਰਮਾ, ਦਵਿੰਦਰ ਸਿੰਘ, ਨਰਿੰਦਰ ਸਿੰਘ, ਨਿਰਮੋਲਕ ਸਿੰਘ, ਜਗਮੋਹਨ ਖੋਸਾ, ਵੀ. ਕੇ ਵੈਦ ਅਤੇ ਹੋਰ ਵਸਨੀਕ ਹਾਜ਼ਰ ਸਨ।