ਵਿਜੀਲੈਂਸ ਵਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 15 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਲੋਹੀਆਂ, ਜਿਲ੍ਹਾ ਜਲੰਧਰ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ| ਇਸ ਸਬੰਧੀ ਜਾਣਕਾਰੀ ਦਿੰਿਦਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬੀ.ਡੀ.ਪੀ.ਓ ਗੁਰਮੀਤ ਸਿੰਘ ਕਾਹਲੋਂ ਨੂੰ ਸ਼ਿਕਾਇਤਕਰਤਾ ਮਨਮੋਹਨ ਸਿੰਘ, (ਸੇਵਾ ਮੁਕਤ) ਪੰਚਾਇਤ ਸਕੱਤਰ ਵਾਸੀ ਨਵਾਂ ਪਿੰਡ ਖਾਲੇਵਾਲ, ਜਿਲ੍ਹਾ ਜਲੰਧਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ|
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵੱਲੋਂ ਬਤੌਰ ਪੰਚਾਇਤ ਸਕੱਤਰ ਰਹਿੰਦਿਆਂ ਗ੍ਰਾਮ ਪੰਚਾਇਤ ਨਿਹਾਲੂਵਾਲ ਦੇ ਵਿਕਾਸ ਕਾਰਜਾਂ ਲਈ 16 ਲੱਖ ਰੁਪਏ ਦੀ ਗ੍ਰਾਂਟ ਖਰਚ ਕੀਤੀ ਗਈ ਸੀ| ਇਸ ਗ੍ਰਾਂਟ ਦੀ ਵਰਤੋਂ ਕਰਨ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਬੀ.ਡੀ.ਪੀ.ਓ ਨੇ 2 ਫੀਸਦੀ ਦੇ ਹਿਸਾਬ ਨਾਲ 32 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਸੌਦਾ ਤਿੰਨ ਕਿਸ਼ਤਾਂ ਵਿੱਚ ਦੇਣਾ ਤੈਅ ਹੋਇਆ ਹੈ|
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਬੀ.ਡੀ.ਪੀ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਪਹਿਲੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਸ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ|

Leave a Reply

Your email address will not be published. Required fields are marked *