ਵਿਦਿਆਰਥਣ ਦੀ ਸੜਕ ਹਾਦਸੇ ਵਿੱਚ ਮੌਤ

ਨਾਭਾ, 25 ਮਈ (ਸ.ਬ.) ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ| ਇਸ ਹਾਦਸੇ ਵਿੱਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ| ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ ਵਿੱਚ ਹੋਈ ਹੈ| ਮਨਵੀਰ ਕੌਰ ਨੇ ਪਿਛਲੇ ਦਿਨੀਂ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪਟਿਆਲਾ ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਸੀ| ਇਸ ਸਬੰਧੀ ਪੁਲੀਸ ਜਾਂਚ ਕਰ ਰਹੀ ਹੈ|

Leave a Reply

Your email address will not be published. Required fields are marked *