ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕੀਤਾ

ਐਸ.ਏ.ਐਸ ਨਗਰ, 12 ਜੁਲਾਈ (ਸ.ਬ.) ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69 ਮੁਹਾਲੀ ਵਿੱਚ ਸਵੱਛ ਭਾਰਤ ਮੁਹਿੰਮ ਤਹਿਤ ਹਾਈਫਲੇਮ ਗੈਸ ਏਜੰਸੀ ਫੇਜ਼ 9 ਮੁਹਾਲੀ ਦੇ ਸੇਵਾਮੁਕਤ ਲੈਫਟੀਨੈਂਟ ਕਰਨਲ ਐਸ. ਐਸ. ਸਿੱਧੂ ਵਲੋਂ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਵਾਇਆ ਗਿਆ|
ਇਸ ਮੌਕੇ ਉਹਨਾਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਸਵੱਛਤਾ ਸੰਬਧੀ ਕੁਝ ਸੁਝਾਅ ਲਏ ਅਤੇ ਇਨ੍ਹਾਂ ਸੁਝਾਵਾਂ ਦੀ ਵਰਤੋਂ ਨਿੱਜੀ ਜੀਵਨ ਵਿੱਚ ਕਰਨ ਲਈ ਪ੍ਰੇਰਿਤ ਕੀਤਾ| ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ, ਡਾਇਰੈਕਟਰ ਸ੍ਰ. ਮੋਹਨਬੀਰ ਸਿੰਘ ਸ਼ੇਰਗਿਲ ਅਤੇ ਸਮੂਹ ਅਧਿਆਪਕ ਮੌਜੂਦ ਸਨ|

Leave a Reply

Your email address will not be published. Required fields are marked *