ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਲਗਾਏ ਬੂਟੇ

ਐਸ.ਏ.ਐਸ ਨਗਰ, 25 ਜੁਲਾਈ (ਸ.ਬ.) ‘ਅਸੀਂ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਵਾਂਗੇ ਅਤੇ ਉਹਨਾਂ ਦੀ ਚੰਗੀ ਤਰ੍ਹਾਂ ਸਾਂਭ ਸੰਭਾਲ ਵੀ ਕਰਾਂਗੇ ਤਾਂ ਜੋ ਇਹ ਬੂਟੇ ਰੁੱਖ ਬਣ ਕੇ ਸਾਡੇ ਲਈ ਸਹਾਈ ਸਿੱਧ ਹੋ ਸਕਣ|’ ਇਹ ਗੱਲ ਸਰਕਾਰੀ ਐਲੀਮੈਂਟਰੀ ਸਕੂਲ ਸਿੰਘਪੁਰਾ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਬੂਟੇ ਲਾਉਣ ਵੇਲੇ ਆਖੀ| ਇਸ ਮੌਕੇ ਸਰਕਾਰੀ ਹਾਈ ਸਕੂਲ ਸਿੰਘਪੁਰਾ ਵਿਖੇ ਵੀ ਬੂਟੇ ਲਗਾਏ ਗਏ| ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀਆਂ ਇਹਨਾਂ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੂੰ ਅਧਿਆਪਕਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਵਲੋਂ ਬੂਟਿਆਂ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਵੀ ਦਿੱਤੀ ਗਈ| ਇਸ ਮੌਕੇ ਅਧਿਆਪਕਾਂ ਨੇ ਵੀ ਵਿਸ਼ੇਸ਼ ਤੌਰ ਤੇ ਬੂਟੇ ਲਾਏ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜੰਗਲਾਤ ਅਫਸਰ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਨੂੰ ਮੁਫਤ ਬੂਟੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ| ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਆਈ ਹਰਿਆਲੀ ਐਪ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ| ਉਨ੍ਹਾਂ ਦੱਸਿਆ ਕਿ ਇਸ ਐਪ ਜ਼ਰੀਏ ਘਰ ਬੈਠੇ ਹੀ ਬੂਟੇ ਬੁੱਕ ਕੀਤੇ ਜਾ ਸਕਦੇ ਹਨ ਤੇ ਵੱਡੀ ਗਿਣਤੀ ਨੌਜਵਾਨਾਂ ਵੱਲੋਂ ਇਸ ਐਪ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਨੌਜਵਾਨ ਇਸ ਐਪ ਜ਼ਰੀਏ ਬੂਟੇ ਹਾਸਿਲ ਕਰਕੇ ਵੱਖ-ਵੱਖ ਥਾਵਾਂ ਤੇ ਲਾ ਰਹੇ ਹਨ| ਇਸ ਮੌਕੇ ਵੱਡੀ ਗਿਣਤੀ ਵਿਦਿਆਰਥੀਆਂ ਸਮੇਤ ਅਧਿਆਪਕ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ|

Leave a Reply

Your email address will not be published. Required fields are marked *