ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ

ਬਠਿੰਡਾ, 20 ਜੁਲਾਈ (ਸਿਵੀਆਂ) ਮਲਟੀਪਰਪਜ਼ ਹੈਲਥ ਇੰਪਲਾਈਜ਼ ਪੰਜਾਬ ਵੱਲੋਂ ਗਠਿਤ ਕੀਤੀ ਗਈ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਪ੍ਰੋ: ਬਲਜਿੰਦਰ ਕੌਰ ਵਿਧਾਇਕ ਹਲਕਾ ਤਲਵੰਡੀ ਸਾਬੋ ਨੂੰ ਮੰਗ ਪੱਤਰ ਦਿੱਤਾ ਗਿਆ|
ਜੱਥੇਬੰਦੀ ਦੇ ਬੁਲਾਰੇ ਨੇ ਦੱਸਿਆ ਕਿ ਜੱਥੇਬੰਦੀ ਵਲੋਂ ਇਸਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ ਸਨ ਪਰ ਸਰਕਾਰ ਨੇ ਲਗਾਤਾਰ ਚੁੱਪ ਧਾਰੀ ਹੋਈ ਹੈ ਜਿਸਤੋਂ ਬਾਅਦ ਜਥੇਬੰਦੀ ਨੇ ਵਿਰੋਧੀ ਧਿਰ ਦੇ ਵਿਧਾਇਕ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਅਤੇ ਇਸਦੇ ਤਹਿਤ ਇਹ ਮੰਗ ਪੱਤਰ ਦਿੱਤਾ ਗਿਆ ਹੈ| ਉਹਨਾਂ ਦੱਸਿਆ ਕਿ ਪ੍ਰੋ. ਬਲਜਿੰਦਰ ਕੌਰ ਨੇ ਭਰੋਸਾ ਦਿੱਤਾ ਹੈ ਕਿ ਉਹ ਜੱਥੇਬੰਦੀ ਦੀਆਂ ਮੰਗਾਂ ਨੂੰ ਵਿਧਾਨ ਸਭਾ ਵਿੱਚ  ਪੂਰੇ ਜੋਰ ਨਾਲ ਉਠਾਉਣਗੇ| 

Leave a Reply

Your email address will not be published. Required fields are marked *