ਵਿਧਾਇਕ ਕੰਵਰ ਸੰਧੂ ਨੇ ਮੁਲਾਜਮਾਂ ਦੀ ਹੜਤਾਲ ਖਤਮ ਕਰਵਾਉਣ ਲਈ ਡੀ ਸੀ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 31 ਅਗਸਤ (ਸ.ਬ.) ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ ਅਤੇ ਸੀਨੀਅਰ ਆਪ ਆਗੂ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮੁੱਖ ਮੰਤਰੀ ਦੇ ਨਾਮ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਪੰਜਾਬ ਸਟੇਟ ਡਿਸਟ੍ਰਿਕਟ (ਡੀ.ਸੀ) ਆਫਿਸ ਇੰਪਲਾਈਜ ਯੂਨੀਅਨ ਦੇ ਪੰਜਾਬ ਭਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਇਹਨਾਂ ਮੁਲਾਜਮਾਂ ਦੀ ਹੜਤਾਲ ਖਤਮ ਕਰਵਾਈ ਜਾਵੇ|
ਪੱਤਰ ਵਿੱਚ ਵਿਧਾਇਕ ਕੰਵਰ ਸੰਧੂ ਅਤੇ ਆਗੂ ਦਰਸ਼ਨ ਸਿੰਘ ਧਾਲੀਵਾਲ ਨੇ ਲਿਖਿਆ ਹੈ ਕਿ ਮਾਲ ਵਿਭਾਗ ਦੇ ਪੰਜਾਬ ਦੇ ਸਾਰੇ ਡੀ. ਸੀ, ਐਸ. ਡੀ. ਐਮ ਤੇ ਤਹਿਸੀਲਦਾਰ ਦਫ਼ਤਰਾਂ ਦੇ ਹਜਾਰਾਂ ਮੁਲਾਜਮਾਂ ਦੀ ਹੜਤਾਲ ਪਿਛਲੇ ਪੰਜ ਦਿਨਾਂ ਤੋਂ ਚੱਲ ਰਹੀ ਹੈ ਅਤੇ ਇਨਾਂ ਮੁਲਾਜਮਾਂ ਦੀਆਂ ਮੰਗਾਂ ਮੰਨ ਕੇ ਇਹ ਹੜਤਾਲ ਤੁਰੰਤ ਖਤਮ ਕਰਵਾਉਣੀ ਚਾਹੀਦੀ ਹੈ| ਉਹਨਾਂ ਲਿਖਿਆ ਹੈ ਕਿ ਮੁਲਾਜਮਾਂ ਦੀ ਹੜਤਾਲ ਕਾਰਨ ਉਕਤ ਦਫ਼ਤਰਾਂ ਵਿੱਚ ਕੋਈ ਕੰਮ ਨਹੀਂ ਹੋ ਰਿਹਾ ਤੇ ਪੰਜਾਬ ਦੇ ਲੱਖਾਂ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਦੀ ਬਣਦੀ ਹੈ|
ਉਨ੍ਹਾਂ ਲਿਖਿਆ ਹੈ ਕਿ ਚੋਣਾਂ ਸਮੇਂ ਕਾਂਗਰਸ ਪਾਰਟੀ ਵੱਲੋਂ ਮੁਲਾਜਮਾਂ ਦੀਆਂ ਉਕਤ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਕਾਂਗਰਸ ਦੀ ਸਰਕਾਰ ਬਣਿਆਂ ਡੇਢ ਸਾਲ ਬੀਤ ਚੁੱਕਾ ਹੈ ਤੇ ਸੂਬੇ ਦੇ ਸਰਕਾਰੀ ਮੁਲਾਜਮ ਪਹਿਲਾਂ ਵਾਂਗ ਹੀ ਹੜਤਾਲਾਂ ਤੇ ਮੁਜਾਹਰੇ ਕਰ ਰਹੇ ਹਨ | ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਵਿਧਾਨ ਸਭਾ ਸੈਸ਼ਨ ਵਧਾਉਣ ਲਈ ਇਸੇ ਕਰਕੇ ਮੰਗ ਕੀਤੀ ਜਾ ਰਹੀ ਸੀ ਤਾਂ ਕਿ ਮੁਲਾਜਮਾਂ ਸਮੇਤ ਜੋ ਵੀ ਸੂਬੇ ਦੇ ਲੋਕਾਂ ਦੀਆਂ ਤਕਲੀਫਾਂ ਹਨ ਉਨ੍ਹਾਂ ਦੀ ਵਿਧਾਨ ਸਭਾ ਵਿੱਚ ਚਰਚਾ ਕੀਤਾ ਜਾਵੇ| ਉਹਨਾਂ ਮੰਗ ਕੀਤੀ ਹੈ ਕਿ ਉਕਤ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਗੀਆਂ ਜਾਣ ਤੇ ਲੋਕਾਂ ਦੀਆਂ ਮੁਸ਼ਕਿਲਾਂ ਦੇਖਦੇ ਹੋਏ ਇਹ ਹੜਤਾਲ ਖਤਮ ਕਰਵਾਈ ਜਾਵੇ|
ਇਸ ਮੌਕੇ ਨਵਦੀਪ ਸਿੰਘ ਬੱਬੂ, ਦਲਜੀਤ ਸਿੰਘ ਸਿੱਧੂ, ਰਤਨ ਸਿੰਘ ਭੰਗੂ, ਲਖਵੀਰ ਸਿੰਘ, ਹਰਨੈਲ ਸਿੰਘ ਵੀ ਹਾਜਿਰ ਸਨ|

Leave a Reply

Your email address will not be published. Required fields are marked *