ਵਿਧਾਇਕ ਸਿੱਧੂ ਵਲੋਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਮਾੜੀ ਹਾਲਤ ਚਿੰਤਾ ਦਾ ਪ੍ਰਗਟਾਵਾ

ਐਸ ਏ ਐਸ ਨਗਰ, 14 ਅਕਤੂਬਰ : ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਪੰਜਬ ਅੰਦਰ ਅਮਨ-ਕਾਨੂੰਨ ਦੀ ਹੋਈ ਮਾੜੀ ਹਾਲਤ ਤੇ ਭਾਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਇਸ ਲਈ ਪੰਜਾਬ ਦੀ ਮੌਜੂਦਾ ਬਾਦਲ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ| ਸ੍ਰੀ ਸਿੱਧੂ ਅੱਜ ਹਲਕਾ ਮੁਹਾਲੀ ਦੇ ਪਿੰਡ ਮੌਲੀ ਬੈਦਵਾਣ ਵਿਖੇ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਮੀਟਿੰਗ ਦੌਰਾਨ ਬੋਲਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਹਾਲਤ ਯੂ.ਪੀ. ਅਤੇ ਬਿਹਾਰ ਨਾਲੋਂ ਵੀ ਭੈੜੀ ਹੋ ਚੁੱਕੀ ਹੈ ਅਮਨ ਪਸੰਦ ਪੰਜਾਬ ਦੇ ਲੋਕਾਂ ਅੰਦਰ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ  | ਰੋਜ਼ਾਨਾਂ ਹੀ ਵਾਪਰ ਰਹੀਆਂ ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾ ਨੇ ਹਰੇਕ ਪੰਜਾਬੀ ਦੇ ਮੱਥੇ ਤੇ ਚਿੰਤਾ ਦੀਆਂ ਲਕੀਰਾਂ ਲਿਆ ਦਿੱਤੀਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਜਾਣ-ਬੁੱਝ ਕੇ ਗੁੰਡਾ ਅਨਸਰਾਂ ਨੂੰ ਨੱਥ ਨਹੀਂ ਪਾ ਰਹੀ ਅਤੇ ਸਰਕਾਰ ਦੀ ਢਿੱਲੀ ਕਾਰਵਾਈ ਕਾਰਨ ਹੀ ਪੰਜਾਬ ਅੰਦਰ ਗੈਂਗਸਟਰ ਅਤੇ ਗੁੰਡਾ ਅਨਸਰ ਬੇ-ਖੌਫ਼ ਘੁੰਮ ਰਹੇ ਹਨ |

ਉਨ੍ਹਾਂ ਮਾਨਸਾ ਜ਼ਿਲ੍ਹੇ ਦੇ ਇੱਕ ਪਿੰਡ ਵਿਖੇ ਨੌਜਵਾਨ ਦੀ ਹੋਈ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਿੱਚ ਇੱਕ ਅਕਾਲੀ ਆਗੂ ਦੇ ਭਤੀਜੇ ਦਾ ਨਾਂ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਇਸ ਪੀੜਤ ਪਰਿਵਾਰ ਦੀ ਆਵਾਜ਼ ਸਰਕਾਰੀ ਧੱਕੇ ਨਾਲ ਦਬਾਉਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਅਕਾਲੀਆਂ ਦੇ ਜ਼ੁਲਮਾਂ ਦਾ ਹੁਣ ਘੜਾ ਭਰ ਚੁੱਕਾ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਅੰਦਰ ਸੂਬੇ ਦੇ ਲੋਕ ਅਕਾਲੀਆਂ ਨੂੰ ਸਬਕ ਸਿਖਾਉਣਗੇ | ਇਸ ਮੌਕੇ ਹੋਰਨਾ ਤੋਂ ਇਲਾਵਾ ਭਗਤ ਸਿੰਘ ਨਾਮਧਾਰੀ, ਉਮਰਾਓ ਸਿੰਘ ਐਨ.ਆਰ.ਆਈ, ਅੱਛਰ ਸਿੰਘ ਸਾਬਕਾ ਸਰਪੰਚ, ਪੰਡਤ ਸ਼ਿਵਰਾਜ, ਜਸਪਾਲ ਸਿੰਘ, ਚੇਤੰਨ ਸਿੰਘ, ਹਰਜਸ ਸਿੰਘ, ਹਰਜਿੰਦਰ ਸਿੰਘ, ਸੁਰਿੰਦਰ ਸਿੰਘ, ਰਾਜਾ ਨੰਬਰਦਾਰ, ਗੁਰਦੇਵ ਕੌਰ, ਗੁਰਮੇਲ ਸਿੰਘ, ਹਜਾਰਾ ਸਿੰਘ, ਹਰਚੰਦ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਪਿੰਡ ਦੇ ਲੋਕ ਹਾਜਰ ਸਨ |

Leave a Reply

Your email address will not be published. Required fields are marked *