ਵਿਧਾਨ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਨਿਰਪੱਖ ਰਹਿ ਕੇ ਪੂਰੀ ਤਨਦੇਹੀ ਨਾਲ ਨਿਭਾਉਣ: ਉਪ ਚੋਣ ਕਮਿਸ਼ਨਰ

ਐਸ.ਏ.ਐਸ.ਨਗਰ, 30 ਦਸੰਬਰ (ਸ.ਬ.) ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੌਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਨਿਰਪੱਖ ਰਹਿ ਕੇ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਚੋਣਾਂ ਦੋਰਾਨ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਰੀ ਚੋਕਸੀ ਵਰਤੀ           ਜਾਵੇ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਚੋਣ ਕਮਿਸ਼ਨਰ ਭਾਰਤ ਡਾ. ਸੰਦੀਪ ਸੈਕਸੇਨਾ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਤਿਆਰੀਆਂ ਦਾ ਜਾਇਜਾ ਲੈਣ ਲਈ ਰੂਪਨਗਰ  ਰੇਂਜ ਵਿੱਚ ਪੈਂਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਐਸ.ਡੀ.ਐਮਜ਼-ਕਮ- ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ| ਇਸ ਮੌਕੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਵੀ.ਕੇ. ਸਿੰਘ, ਵਧੀਕ ਮੁੱਖ ਚੋਣ ਅਫ਼ਸਰ ਦੀਪਰਾਵਾ ਲਕਰਾ ਆਈ.ਏ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ ਸ੍ਰੀ ਵੀ.ਕੇ. ਭਾਵਰਾ, ਕਮਿਸ਼ਨਰ ਰੂਪਨਗਰ ਰੇਂਜ ਡਾ. ਐਸ. ਕਰਨ ਰਾਜੂ, ਡੀ.ਆਈ.ਜੀ  ਸ੍ਰੀ ਗੁਰਸ਼ਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਐਸ.ਏ.ਐਸ.ਨਗਰ ਸ੍ਰੀ ਡੀ.ਐਸ. ਮਾਂਗਟ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ੍ਰੀ ਕਰਨੇਸ ਸ਼ਰਮਾ, ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਸਹੀਦ ਭਗਤ ਸਿੰਘ ਨਗਰ ਸ੍ਰੀ ਵਿਪੁਨ ਉਜਵਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਐਸ.ਏ.ਐਸ.ਨਗਰ ਸ੍ਰੀ ਕੁਲਦੀਪ ਸਿੰਘ ਚਾਹਲ, ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਵਰਿੰਦਰ ਪਾਲ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਸਹੀਦ ਭਗਤ ਸਿੰਘ ਨਗਰ ਸ੍ਰੀ ਨਵੀਨ ਸਿੰਗਲਾ ਅਤੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰ ਵੀ ਮੌਜੂਦ ਸਨ|
ਡਾ. ਸੈਕਸੇਨਾ ਨੇ ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੀ ਡਿਊਟੀ ਸਭ ਤੋਂ ਅਹਿੰਮ ਹੁੰਦੀ ਹੈ| ਇਸ ਲਈ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਮੁੱਖ ਚੋਣ ਕਮਿਸ਼ਨਰ ਭਾਰਤ ਦੀਆਂ ਹਦਾਇਤਾਂ ਦੀਆਂ ਇੰਨ ਬਿੰਨ ਪਾਲਣਾ ਕੀਤੀ ਜਾਵੇ| ਉਨ੍ਹਾਂ ਹੋਰ ਕਿਹਾ ਕਿ ਚੋਣਾਂ ਦੋਰਾਨ ਪੁਲਿਸ ਦੀ ਡਿਊਟੀ ਸਭ ਤੋਂ ਅਹਿੰਮ ਹੁੰਦੀ ਹੈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਚੋਣਾਂ ਦੌਰਾਨ ਟੀਮ ਵਰਕ ਦੇ ਤੌਰ ਤੇ ਕੰਮ ਕਰਨ ਦੀ ਲੋੜ ਹੈ| ਉਨ੍ਹਾਂ ਕਿਹਾ ਕਿ ਪੁਲਿਸ ਵੋਟਰਾਂ ਨੂੰ  ਸੁਖਾਵਾਂ ਮਹੌਲ ਦੇਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ| ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤ ਨਿਗ੍ਹਾ ਰੱਖੀ ਜਾਵੇ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਆਗਿਆ ਨਾ ਦਿੱਤੀ ਜਾਵੇ| ਉਨ੍ਹਾਂ ਇਸ ਮੌਕੇ ਪੁਲਿਸ ਨੂੰ ਭਗੌੜਿਆਂ (ਪੀ.ਓਜ਼) ਨੂੰ ਵੀ ਗ੍ਰਿਫਤਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਜ਼ਿਲ੍ਹਿਆਂ ਵਿੱਚ ਹਥਿਆਰ ਜਮ੍ਹਾਂ ਕਰਾਉਣ ਦੇ ਕੰਮ ਨੂੰ 100ਫੀਸਦੀ ਮੁਕੰਮਲ ਕਰਨ ਲਈ ਕਿਹਾ| ਉਨ੍ਹਾਂ ਹੋਰ ਕਿਹਾ ਕਿ ਚੋਣਾਂ ਦੌਰਾਨ ਸਪੈਸ਼ਲ ਨਾਕੇ ਲਗਾਏ ਜਾਣ ਤਾਂ ਜੋ ਕੋਈ ਵੀ ਵਿਅਕਤੀ ਨਸ਼ਾ, ਸਰਾਬ ਜਾਂ ਪੈਸੇ ਵੰਡ ਕੇ ਵੋਟਰਾਂ ਨੂੰ ਭਰਮਾ ਨਾ ਸਕੇ|

Leave a Reply

Your email address will not be published. Required fields are marked *