ਵਿਸ਼ਵ ਦਿਲ ਦਿਵਸ ਮਨਾਇਆ

ਐਸ ਏ ਐਸ ਨਗਰ, 2 ਅਕਤੂਬਰ (ਸ.ਬ.) ਨੈਸ਼ਨਲ ਡੈਂਟਲ ਕਾਲਜ ਡੇਰਾਬੱਸੀ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਡਾ ਗੁਰਪ੍ਰੀਤ ਕੌਰ ਨੇ ਕਿਹਾ ਕਿ ਮਸੂੜੇ ਅਤੇ ਦੰਦਾਂ ਦੀਆਂ ਬਿਮਾਰੀਆਂ ਕਾਰਨ ਵੀ ਦਿਲ ਦੇ ਰੋਗ ਲੱਗ ਜਾਂਦੇ ਹਨ ਇਸ ਲਈ ਸਾਨੂੰ ਆਪਣੇ ਦੰਦਾਂ ਅਤੇ ਮਸੂੜਿਆਂ ਵੱਲ ਵੀ ਵਿਸ਼ੇਸ ਧਿਆਨ ਦੇਣਾ ਚਾਹੀਦਾ ਹੈ| ਉਹਨਾਂ ਕਿਹਾ ਕਿ ਦੰਦਾਂ ਦੇ ਖੋਲਾਂ ਵਿਚ ਇੰਨਫੈਕਸਨ ਹੁੰਦੀ ਹੈ ਜੋ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ| ਉਹਨਾਂ ਕਿਹਾ ਕਿ ਦਿਲ ਦੀ ਤੰਦਰੁਸਤੀ ਲਈ ਸਾਨੂੰ ਆਪਣੇ ਖਾਣਪੀਣ ਵੱਲ ਵਿਸ਼ੇਸ ਧਿਆਨ ਦੇਣਾ ਚਾਹੀਦਾ ਹੈ| ਇਸ ਮੌਕੇ ਪੋਸਟ ਗਰੈਜੂਏਟ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ| ਇਸ ਮੌਕੇ ਕਾਲਜ ਦੇ ਮੁਖੀ ਕਰਨਲ ਸੰਧੂ ਅਤੇ ਹੋਰ ਸਟਾਫ ਵੀ ਮੌਜੂਦ ਸੀ|

Leave a Reply

Your email address will not be published. Required fields are marked *