ਵਿਸ਼ਵ ਧਰਤ ਦਿਵਸ ਮੌਕੇ ਗੁਰਦੁਆਰਾ ਅੰਬ ਸਾਹਿਬ ਵਿੱਚ ਪੌਦਾ ਲਗਾ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ

ਵਾਤਾਵਰਣ ਦੇ ਮੁੱਦੇ ਨੂੰ ਰਾਜਨੀਤਕ ਨਾ ਬਣਾ ਕੇ ਸਮਾਜਿਕ ਮੁੱਦਾ ਬਣਾਉਣ ਦੀ ਲੋੜ : ਹਰਿੰਦਰਪਾਲ ਸਿੰਘ ਚੰਦੂਮਾਜਰਾ
ਐਸ.ਏ.ਐਸ. ਨਗਰ, 22 ਅਪ੍ਰੈਲ (ਸ.ਬ.) ਮੌਜੂਦਾ ਸਮੇਂ ਵਿੱਚ ਵਾਤਾਵਰਨ ਦੀ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ ਅਤੇ ਸਾਨੂੰ ਸਭ ਨੂੰ ਰਲ ਮਿਲ ਕੇ ਵਾਤਾਵਰਨ ਦੀ ਸੰਭਾਲ ਲਈ ਹੰਭਲਾ ਮਾਰਨਾ ਚਾਹੀਦਾ ਹੈ| ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਜ਼ਿਲ੍ਹਾ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਵਿਸ਼ਵ ਧਰਤ ਦਿਵਸ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ|
ਸ੍ਰ. ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਾਤਾਵਰਣ ਦੇ ਮੁੱਦੇ ‘ਤੇ ਬੋਲਦਿਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਕਿਹਾ ਹੈ ਕਿ ਵਾਤਾਵਰਣ ਦੇ ਮੁੱਦੇ ਨੂੰ ਰਾਜਨੀਤਕ ਮੁੱਦਾ ਨਾ ਬਣਾ ਕੇ ਇਸ ਨੂੰ ਸਮਾਜਿਕ ਮੁੱਦਾ ਬਣਾਉਣਾ ਚਾਹੀਦਾ ਹੈ ਤਾਂ ਜੋ ਪੂਰੀ ਮਨੁੱਖਤਾ ਨੂੰ ਸ਼ੁੱਧ ਵਾਤਾਵਰਣ ਅਤੇ ਤੰਦਰੁਸਤ ਭਵਿੱਖ ਦਿੱਤਾ ਜਾ ਸਕੇ|
ਇਸ ਮੌਕੇ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਵਿਸ਼ਵ ਧਰਤ ਦਿਵਸ ਮੌਕੇ ਇਹ ਪੌਦੇ ਲਗਾਉਣ ਦੀ ਸ਼ੁਰੂਆਤ ਗੁਰਦੁਆਰਾ ਅੰਬ ਸਾਹਿਬ ਤੋਂ ਕੀਤੀ ਗਈ ਹੈ ਅਤੇ ਆਉਂਦੇ ਦਿਨਾਂ ਵਿੱਚ ਬਰਸਾਤ ਦੇ ਮੌਸਮ ਵਿੱਚ ਵੱਖ ਵੱਖ ਥਾਵਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ ਤਾਂ ਜੋ ਪੌਦਿਆਂ ਦੀ ਸਹੀ ਢੰਗ ਨਾਲ ਪਾਲਣ ਪੋਸ਼ਣ ਵੀ ਹੋ ਸਕੇ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੇਵ ਸਿੰਘ ਹਰਪਾਲਪੁਰ, ਜਸਵੰਤ ਸਿੰਘ ਭੁੱਲਰ, ਜਸਵਿੰਦਰ ਸਿੰਘ ਵਿਰਕ, ਕਰਮ ਸਿੰਘ ਬਬਰਾ, ਗਗਨਪ੍ਰੀਤ ਸਿੰਘ ਬੈਂਸ, ਗੁਰਮੇਲ ਸਿੰਘ ਮੌਜੋਵਾਲ, ਵੀਰ ਸਿੰਘ ਖਾਲਸਾ, ਪਰਮਿੰਦਰ ਤਸਿੰਬਲੀ, ਰਜਿੰਦਰ ਸਿੰਘ ਤੂਰ, ਹਰਮਿੰਦਰ ਸਿੰਘ, ਹਰਿੰਦਰ ਸਿੰਘ ਖੈਹਰਾ, ਪ੍ਰਭਜੋਤ, ਮਲਕੀਤ ਸਿੰਘ, ਕਰਨਦੀਪ ਸਿੰਘ, ਗੁਰਦੀਪ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *