ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ

ਖਰੜ, 26 ਜੂਨ (ਸ.ਬ.) ਦੀਦ ਨੇ ਦੀਦਾਰ ਅਤੇ ਯੁਵਕ ਸੇਵਾਵਾਂ ਕਲੱਬ ਜਕੜਮਾਜਰਾ (ਖਰੜ) ਵਲੋਂ ਨਸ਼ਾ ਵਿਰੋਧੀ ਦਿਵਸ ਮੌਕੇ ਰੈਲੀ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਵੱਖੋ-ਵੱਖ ਸੰਸਥਾਵਾਂ ਦੇ ਵਰਕਰਾਂ ਨੇ ਇਸ ਵਿੱਚ ਭਾਗ ਲਿਆ ਅਤੇ ਸਮਾਜ ਨੂੰ ਨਸ਼ਾ ਮੁਕਤ ਸਮਾਜ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰਣ ਲਿਆ| ਇਸ ਮੌਕੇ ਸੰਸਥਾ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਨਸ਼ਾ ਨੌਜਵਾਨ ਵਰਗ ਲਈ ਅੱਜ ਦੇ ਸਮੇਂ ਵਿੱਚ ਸਭ ਤੋਂ ਵੱਡਾ ਸ਼ਰਾਪ ਸਾਬਿਤ ਹੋ ਰਿਹਾ ਹੈ, ਜਿਸ ਨਾਲ ਸਾਡੇ ਸਮਾਜ ਦੀਆਂ ਕਦਰਾ-ਕੀਮਤਾਂ ਵਿੱਚ ਵੀ ਨਿਵਾਣ ਆਇਆ ਹੈ| ਸਾਨੂੰ ਲੋੜ ਹੈ ਸਮਾਜ ਦੇ ਨੌਜਵਾਨ ਵਰਗ ਨੂੰ ਨਸ਼ੇ ਦੇ ਦਲਦਲ ਵਿੱਚੋਂ ਕੱਢਣ ਦਾ ਹੰਭਲਾ ਮਾਰਨ ਦੀ ਤਾਂ ਜੋ ਨੌਜਵਾਨ ਵਰਗ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾ ਸਕੇ ਅਤੇ ਦੇਸ਼ ਦੀਆਂ ਕਦਰਾਂ ਕੀਮਤਾਂ ਅਤੇ ਵਿਰਸੇ ਨੂੰ ਸਾਂਭ ਸਕੇ| ਇਸ ਮੌਕੇ ਹਰਲੀਨ ਸਿੰਘ, ਹਰਪ੍ਰੀਤ ਸਿੰਘ, ਰਾਜਵੀਰ ਸਿੰਘ ਧਾਲੀਵਾਲ, ਅਜੈ, ਪਰਮੀਤ, ਗੁਰਕਮਲ ਅਤੇ ਮਨਿੰਦਰ ਹਾਜ਼ਰ ਰਹੇ|

Leave a Reply

Your email address will not be published. Required fields are marked *