ਵਿਸ਼ਵ ਹਿੰਦੀ ਦਿਵਸ ਮੌਕੇ ਪਾਸਪੋਰਟ ਦਫ਼ਤਰ ਚੰਡੀਗੜ੍ਹ ਨੂੰ ਮਿਲਿਆ ਪੁਰਸਕਾਰ

ਚੰਡੀਗੜ੍ਹ, 12 ਜਨਵਰੀ (ਸ.ਬ.) ਵਿਸ਼ਵ ਹਿੰਦੀ ਦਿਵਸ ਮੌਕੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ਵਿਖੇ ਵਿਦੇਸ਼ ਮੰਤਰਾਲੇ ਦੁਆਰਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ| ਜਿਸ ਵਿੱਚ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਨੇ ਮੁੱਖ ਤੌਰ ਤੇ ਸ਼ਿਰਕਤ ਕੀਤੀ| ਖੇਤਰੀ ਪਾਸਪੋਰਟ ਅਧਿਕਾਰੀ ਸਿਵਾਸ ਕਵਿਰਾਜ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਹਿੰਦੀ ਭਾਸ਼ਾ ਵਿੱਚ ਵਧੀਆ ਕੰਮ ਕਰਨ ਲਈ ਖੇਤਰੀ ਪਾਸਪੋਰਟ ਦਫ਼ਤਰ ਚੰਡੀਗੜ੍ਹ ਨੂੰ ਪੁਰਸਕਾਰ ਦਿੱਤਾ ਗਿਆ| ਪਾਸਪੋਰਟ ਅਧਿਕਾਰੀ ਸ੍ਰੀ ਕ੍ਰਿਸ਼ਨਾ ਪਾਂਡੇ ਨੇ ਇਹ ਪੁਰਸਕਾਰ ਖੇਤਰੀ ਪਾਸਪੋਰਟ ਅਧਿਕਾਰੀ ਨਾਲ ਵਿਦੇਸ਼ ਮੰਤਰੀ ਤੋਂ ਪ੍ਰਾਪਤ ਕੀਤਾ| ਪ੍ਰੋਗਰਾਮ ਵਿੱਚ ਵਿਦੇਸ਼ ਰਾਜ ਮੰਤਰੀ ਵੀ ਕੇ ਸਿੰਘ ਅਤੇ ਗ੍ਰਹਿ ਰਾਜ ਮੰਤਰੀ ਨੇ ਵੀ ਉਚੇਚੇ ਤੌਰ ਤੇ ਸ਼ਿਰਕਤ ਕੀਤੀ|

Leave a Reply

Your email address will not be published. Required fields are marked *