ਵਿਸ਼ੇਸ਼ ਗੁਰਮਤਿ ਸਮਾਗਮ 2 ਤੋਂ 4 ਜੂਨ ਤੱਕ

ਐਸ ਏ ਐਸ ਨਗਰ, 1 ਜੂਨ (ਸ.ਬ.) ਗੁਰਦੁਆਰਾ ਸਾਚਾ ਧਨੁ ਸਾਹਿਬ, ਫੇਜ਼-3ਬੀ1 ਮੁਹਾਲੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ 2 ਤੋਂ 4 ਜੂਨ ਤੱਕ ਕੀਤਾ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਚਾ ਧੰਨ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿਲ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਜੂਨ 1984 ਵਿੱਚ ਹੋਏ ਹਮਲੇ ਦੌਰਾਨ ਹਜਾਰਾਂ ਨਿਰਦੋਸ਼ ਸਿੰਘਾਂ, ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ|
ਉਹਨਾਂ ਦੱਸਿਆ ਕਿ 2 ਜੂਨ ਨੂੰ ਸ਼ਾਮ ਸਮੇਂ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਵੱਲੋਂ ਕੀਰਤਨ, ਭਾਈ ਜਸਵਿੰਦਰ ਸਿੰਘ ਵੱਲੋਂ ਸਹਿਜ ਪਾਠ, ਭਾਈ ਜਸਵੰਤ ਸਿੰਘ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰਮਤਿ ਵਿਚਾਰਾਂ, ਭਾਈ ਮਨਪ੍ਰੀਤ ਸਿੰਘ ਕਾਨਪੁਰੀ ਵੱਲੋਂ ਕੀਰਤਨ ਕੀਤਾ ਜਾਵੇਗਾ|
3 ਜੂਨ ਨੂੰ ਸ਼ਾਮ ਸਮੇਂ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਵੱਲੋਂ ਕੀਰਤਨ ਅਤੇ ਭਾਈ ਗੁਰਵਿੰਦਰਸਿੰਘ ਅੰਮ੍ਰਿਤਸਰ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਜਾਣਗੀਆਂ|
4 ਜੂਨ ਨੂੰ ਸ਼ਾਮ ਸਮੇਂ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਵੱਲੋਂ ਕੀਰਤਨ, ਭਾਈ ਬਲਵੀਰ ਸਿੰਘ ਰੰਗੀਲਾ ਲੁਧਿਆਣੇ ਵਾਲਿਆਂ ਵੱਲੋਂ ਢਾਡੀ ਵਾਰਾਂ, ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲੇ ਵੱਲੋਂ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ| ਗੁਰੂ ਕਾ ਲੰਗਰ ਰੋਜਾਨਾ ਅਤੁੱਟ ਵਰਤੇਗਾ|
ਉਹਨਾਂ ਦੱਸਿਆ ਕਿ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ 23 ਜੂਨ ਨੂੰ ਜੇ ਪੀ ਆਈ ਹਸਪਤਾਲ ਦੇ ਡਾਕਟਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਆਪਰੇਸ਼ਨ ਕੈਂਪ ਵੀ ਲਗਾਇਆ ਜਾਵੇਗਾ|

Leave a Reply

Your email address will not be published. Required fields are marked *