ਵਿਸ਼ੇਸ ਅਧਿਆਪਕ ਯੂਨੀਅਨ ਵਲੋਂ ਪੂਰੀ ਤਨਖਾਹ ਦੇਣ ਦੀ ਮੰਗ

ਐਸ ਏ ਐਸ ਨਗਰ, 8 ਜਨਵਰੀ (ਸ.ਬ.) ਵਿਸ਼ੇਸ ਅਧਿਆਪਕ ਯੂਨੀਅਨ ਵਲੋਂ ਅੱਜ ਡੀ ਜੀ ਐਸ ਈ ਫੇਜ਼ 8 ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਉਹਨਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ|
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਪਿਛਲੇ ਛੇ ਮਹੀਨੇ ਤੋਂ ਤਨਖਾਹਾਂ ਨਹੀਂ ਮਿਲੀਆਂ, ਜਿਸ ਕਾਰਨ ਉਹਨਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਹੁਣ ਉਹਨਾਂ ਨੂੰ ਪੂਰੀ ਤਨਖਾਹ 29520 ਰੁਪਏ ਪ੍ਰਤੀ ਮਹੀਨੇ ਦੀ ਥਾਂ ਸਿਰਫ 20 ਹਜਾਰ ਰੁਪਏ ਪ੍ਰਤੀ ਮਹੀਨਾਂ ਦੇ ਹਿਸਾਬ ਨਾਲ ਦੋ ਮਹੀਨੇ ਦੀ ਤਨਖਾਹ ਜਾਰੀ ਕਰਨ ਬਾਰੇ ਕਿਹਾ ਗਿਆ ਹੈ| ਤਨਖਾਹ ਘਟਾਉਣ ਲਈ ਫੰਡ ਨਾ ਹੋਣ ਦਾ ਬਹਾਨਾ ਲਾਇਆ ਗਿਆ ਹੈ| ਉਹਨਾਂ ਕਿਹਾ ਕਿ ਉਹ ਘੱਟ ਤਨਖਾਹ ਨਹੀਂ ਲੈਣਗੇ ਅਤੇ ਪੂਰੀ ਤਨਖਾਹ ਲੈਣ ਲਈ ਸੰਘਰਸ਼ ਤੇਜ ਕਰਨਗੇ|

Leave a Reply

Your email address will not be published. Required fields are marked *