ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸ੍ਰੀ ਅਮੀਨ ਮਲਿਕ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 29 ਜੂਨ (ਸ.ਬ.) ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਉੱਘੇ ਪੰਜਾਬੀ               ਲੇਖਕ ਅਤੇ ਸਾਹਿਤਕਾਰ ਸ੍ਰੀ ਅਮੀਨ ਮਲਿਕ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ|  ਇਸ ਮੌਕੇ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ, ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ ਨੇ ਕਿਹਾ ਕਿ ਸ੍ਰੀ ਅਮੀਨ ਮਲਿਕ ਪੰਜਾਬੀ ਦੇ ਇੱਕ ਉਘੇ ਸਾਹਿਤਕਾਰ, ਲੇਖਕ ਅਤੇ ਪੰਜਾਬੀ ਪ੍ਰੇਮੀ ਵਿਅਕਤੀ ਸਨ| ਉਹਨਾਂ ਦੇਸ਼-ਵਿਦੇਸ਼ਾਂ ਵਿੱਚ ਪੰਜਾਬੀ ਨੂੰ ਹਰਮਨ ਪਿਆਰੀ ਭਾਸ਼ਾ ਬਣਾਉਣ ਲਈ ਪੰਜਾਬੀ ਦਾ ਪ੍ਰਚਾਰ ਕੀਤਾ|

Leave a Reply

Your email address will not be published. Required fields are marked *