ਵਿਸ਼ਵ ਹਿੰਦੀ ਦਿਵਸ ਮੌਕੇ ਵਿਦਿਆਰਥੀਆਂ ਦੇ ਆਨ-ਲਾਈਨ ਮੁਕਾਬਲਿਆਂ ਦਾ ਆਯੋਜਨ

ਐਸ.ਏ.ਐਸ.ਨਗਰ, 14 ਸਤੰਬਰ (ਸ.ਬ.) ਨੇੜਲੇ ਪਿੰਡ ਗੋਸਲਾਂ ਦੇ ਸਰਕਾਰੀ ਹਾਈ ਸਕੂਲ ਦੀ ਮੁੱਖ ਅਧਿਆਪਿਕਾ ਸ਼ਰਨਜੀਤ ਕੌਰ ਅਤੇ ਹਿੰਦੀ ਅਧਿਆਪਕ ਕਪਿਲ ਮੋਹਨ ਅੱਗਰਵਾਲ ਦੀ ਅਗਵਾਈ ਹੇਠ ਵਿਸ਼ਵ ਹਿੰਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨ-ਲਾਈਨ ਮੁਕਾਬਲੇ  ਕਰਵਾਏ ਗਏ| 
ਇਸ ਮੌਕੇ ਵਿਦਿਆਰਥੀਆਂ ਦੇ ਸਲੋਗਨ, ਭਾਸ਼ਣ ਅਤੇ ਕਵਿਤਾ ਉਚਾਰਨ ਦੇ ਆਨ-ਲਾਈਨ ਮੁਕਾਬਲੇ ਕਰਵਾਏ ਗਏ| ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ| ਇਸ ਦੌਰਾਨ ਦਸਵੀਂ ਜਮਾਤ ਦੇ 7 ਵਿਦਿਆਰਥੀ ਅਤੇ ਅੱਠਵੀ ਜਮਾਤ ਦੇ 6 ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਏ+ ਗ੍ਰੇਡ ਪ੍ਰਾਪਤ ਕੀਤਾ|
ਹਿੰਦੀ ਅਧਿਆਪਕ ਕਪਿਲ ਮੋਹਨ ਅੱਗਰਵਾਲ ਨੇ ਦੱਸਿਆ ਕਿ ਸਲੋਗਨ ਮੁਕਾਬਲਿਆਂ ਵਿੱਚ ਸੁਖਦੀਪ ਸਿੰਘ ਨੇ ਪਹਿਲਾ ਅਤੇ ਗੁਰਪੀਤ ਸਿੰਘ ਨੇ ਦੂਜਾ, ਭਾਸ਼ਣ ਮੁਕਾਬਲਿਆਂ ਵਿੱਚ ਸ਼ੁਭਰੀਤ ਕੌਰ ਨੇ ਪਹਿਲਾ ਅਤੇ ਹੀਨਾ ਨੇ ਦੂਜਾ, ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਗੁਰਲੀਨ ਕੌਰ ਨੇ ਪਹਿਲਾ ਅਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ| 
ਇਸ ਮੌਕੇ ਚਰਨਜੀਤ ਸਿੰਘ (ਡੀ.ਪੀ.ਈ.), ਦਲੇਰ ਸਿੰਘ, ਅਵਤਾਰ ਸਿੰਘ, ਮੱਖਣ ਸਿੰਘ, ਕੁਲਵੰਤ ਸਿੰਘ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਿਰ ਸਨ|

Leave a Reply

Your email address will not be published. Required fields are marked *