ਵੀਰਪਾਲ ਕੌਰ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਆਗੂਆਂ ਨੇ ਥਾਣਾ ਸੋਹਾਣਾ ਵਿਖੇ ਦਿੱਤੀ

ਐਸ.ਏ.ਐਸ.ਨਗਰ, 30 ਜੁਲਾਈ (ਸ.ਬ.) ਗੁਰਮੀਤ ਰਾਮ ਰਹੀਮ ਪੁਸ਼ਾਕ ਮਾਮਲੇ ਵਿੱਚ ਵਿਵਾਦਗ੍ਰਸਤ ਬਿਆਨ ਦੇਣ ਕਾਰਨ ਚਰਚਾ ਵਿੱਚ ਆਈ ਵੀਰਪਾਲ ਕੌਰ ਵਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ (ਜਿਹੜਾ ਵੱਖ ਵੱਖ ਕੇਸਾਂ ਸੰਬੰਧੀ ਜੇਲ੍ਹ ਵਿੱਚ ਸਜਾ ਭੁਗਤ ਰਿਹਾ ਹੈ) ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਬਦਲੇ ਅਕਾਲੀ ਦਲ ਵਲੋਂ ਉਸਦੇ ਖਿਲਾਫ ਮਾਮਲਾ ਦਰਜ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਦੀ ਅਗਵਾਈ ਵਿੱਚ ਸਥਾਨਕ ਅਕਾਲੀ ਆਗੂਆਂ ਨੇ ਥਾਣਾ ਸੋਹਾਣਾ ਦੇ ਐਸ ਐਚ ਓ ਨਾਲ ਮੁਲਾਕਾਤ ਕੀਤੀ ਅਤੇ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਇਸ ਸੰਬੰਧੀ ਵੀਰਪਾਲ ਕੌਰ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ| 
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬੀਤੇ ਦਿਨੀਂ ਵੀਰਪਾਲ ਕੌਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤੁਲਨਾ ਸਰਸਾ ਡੇਰੇ ਦੇ ਮੁੱਖੀ ਗੁਰਮੀਤ ਰਾਮ ਰਹੀਮ ਨਾਲ ਕੀਤੀ ਗਈ ਜੋ ਕਿ ਜਬਰ ਜਨਾਹ ਦੇ ਕੇਸਾਂ ਵਿੱਚ ਮਾਣਯੋਗ ਅਦਾਲਤ ਵਲੋਂ ਦਿੱਤੀ 40 ਸਾਲਾਂ ਦੀ ਸਜਾ ਭੁਗਤ ਰਿਹਾ ਹੈ| ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਵੱਖ -ਵੱਖ ਅਖਬਾਰਾਂ ਅਤੇ ਟੈਲੀਵਿਜ਼ਨ ਵਿੱਚ ਦਿਖਾਈ ਗਈ ਇਸ ਖਬਰ ਨਾਲ ਸਮੂਹ ਨਾਨਕ ਲੇਵਾ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਉਨ੍ਹਾਂ ਦੇ ਹਿਰਦੇ ਵਲੁੰਧਰੇ ਗਏ ਹਨ|
ਸ਼ਿਕਾਇਤ ਵਿੱਚ ਮੰਗ ਕੀਤੀ ਗਈ ਹੈ ਕਿ ਵੀਰਪਾਲ ਕੌਰ ਦੇ ਖਿਲਾਫ ਗੁਰੂ ਸਾਹਿਬਾਨਾਂ ਦਾ ਅਪਮਾਨ ਕਰਨ ਅਤੇ ਸਿੱਖ ਕੌਮ ਅਤੇ ਸਮੂਹ ਨਾਨਕ ਨਾਮ ਲੇਵਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਸਖਤ ਧਾਰਾਵਾਂ ਲਗਾ ਕੇ ਕੇਸ ਦਰਜ ਕੀਤਾ ਜਾਵੇ ਅਤੇ ਇਸ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ ਨੂੰ ਸਖਤ ਤੋਂ ਸਖਤ ਸਜਾ ਦਿੱਤੀ  ਜਾਵੇ| ਇਸਦੇ ਨਾਲ ਹੀ ਇਸ ਸਾਜਿਸ਼ ਨੂੰ ਬੇਨਕਾਬ ਕਰਕੇ ਸਾਰੇ ਸਾਜਿਸ਼ਕਾਰਾਂ ਖਿਲਾਫ ਕਾਰਵਾਈ ਕੀਤੀ ਜਾਵੇ|
ਸ਼ਿਕਾਇਤ ਦੇਣ ਪਹੁੰਚੇ ਆਗੂਆਂ ਵਿੱਚ ਹੋਰਨਾਂ ਤੋਂ ਇਲਾਵਾ ਪਾਰਟੀ ਦੀ ਜਿਲ੍ਹਾ ਇਕਾਈ ਦੇ ਸਕੱਤਰ ਜਨਰਲ ਸ੍ਰ. ਪਰਮਜੀਤ ਸਿੰਘ ਕਾਹਲੋਂ, ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰ. ਪਰਵਿੰਦਰ ਸਿੰਘ ਸੋਹਾਣਾ, ਸ੍ਰ ਅਵਤਾਰ ਸਿੰਘ ਮੈਂਬਰ ਬਲਾਕ ਸੰਮਤੀ, ਕਰਮਜੀਤ ਸਿੰਘ, ਗੁਰਪਾਲ ਸਿੰਘ, ਹਰਮਿੰਦਰ ਸਿੰਘ ਵੀ ਸ਼ਾਮਿਲ ਸਨ| ਸ਼ਿਕਾਇਤ

Leave a Reply

Your email address will not be published. Required fields are marked *