ਵੂਮੈਨ ਪੁਲੀਸ ਸਟੇਸ਼ਨ ਰਾਹੀਂ ਇਸ ਸਾਲ ਹੁਣ ਤੱਕ 561 ਕੇਸਾਂ ਦਾ ਕੀਤਾ ਨਿਪਟਾਰਾ

ਐਸ.ਏ.ਐਸ. ਨਗਰ, 30 ਜੂਨ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੂਮੈਨ ਪੁਲੀਸ  ਸਟੇਸ਼ਨ ਰਾਹੀਂ ਇਸ ਸਾਲ ਹੁਣ ਤੱਕ 561 ਵੱਖ ਵੱਖ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਵੂਮੈਨ ਪੁਲੀਸ ਸਟੇਸ਼ਨ ਦੀ ਸਬ-ਇੰਸਪੈਕਟਰ (ਕਾਊਂਸਲਰ) ਬਲਜੀਤ ਕੌਰ ਨੇ ਦੱਸਿਆ ਕਿ ਇਸ ਸਾਲ ਵੂਮੈਨ ਪੁਲੀਸ ਸਟੇਸ਼ਨ ਵਿੱਚ ਹੁਣ ਤੱਕ  ਕੁੱਲ 696 ਦਰਖਾਸਤਾਂ ਆਈਆਂ ਜਿਨ੍ਹਾਂ ਵਿੱਚੋਂ 561 ਕੇਸਾਂ ਦਾ ਨਿਪਟਾਰਾ ਕੀਤਾ ਗਿਆ| ਇਨ੍ਹਾਂ ਵਿੱਚ 88 ਤਲਾਕ ਦੇ ਫੈਸਲੇ ਕਰਵਾਏ ਗਏ  ਅਤੇ 138 ਕੇਸਾਂ ਵਿਚ ਇੱਕਠੇ ਰਹਿਣ ਦੇ ਫੈਸਲੇ ਕਰਵਾਏ ਗਏ ਅਤੇ 24 ਕੇਸਾਂ ਵਿੱਚ ਮੁਕੱਦਮੇ ਦਰਜ ਕਰਨ ਸਬੰਧੀ ਸਿਫਾਰਸ਼ ਕੀਤੀ ਗਈ| ਇਸ ਤੋਂ ਇਲਾਵਾ 311 ਮਾਮਲੇ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਦਾਖਲ ਦਫਤਰ ਕੀਤੇ ਗਏ| ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੱਖ ਵੱਖ ਤਰ੍ਹਾਂ ਦੇ 789 ਕੇਸਾਂ ਦਾ ਨਿਪਟਾਰਾ ਕੀਤਾ ਗਿਆ| ਉਨ੍ਹਾਂ ਦੱਸਿਆ ਕਿ ਵੂਮੈਨ ਪੁਲਸੀ ਸਟੇਸ਼ਨਾਂ ਰਾਹੀਂ ਮਹਿਲਾਵਾਂ ਨਾਲ ਸਬੰਧਿਤ ਵੱਖ ਵੱਖ ਪਰਿਵਾਰਿਕ ਝਗੜਿਆਂ ਨੂੰ ਪਾਰਦਰਸ਼ਤਾ ਢੰਗ ਨਾਲ ਪਹਿਲ ਦੇ ਅਧਾਰ ਤੇ ਨਿਪਟਾਇਆ ਜਾਂਦਾ ਹੈ ਅਤੇ ਦੋਵਾਂ ਧਿਰਾਂ ਨੂੰ ਬੁਲਾ ਕੇ ਵੂਮੈਨ ਸੈਲ ਰਾਂਹੀ ਕਾਊਂਸਲਿੰਗ ਕੀਤੀ ਜਾਂਦੀ ਹੈ ਜਿਸ ਨਾਲ ਦੋਵਾਂ ਧਿਰਾਂ ਵਿੱਚ ਆਪਸੀ ਤਕਰਾਰ ਖਤਮ ਹੁੰਦਾ ਹੈ ਅਤੇ ਮੁੜ ਤੋਂ ਪਰਿਵਾਰਿਕ ਨਵੀਂ ਜਿੰਦਗੀ ਸ਼ੁਰੂ ਹੁੰਦੀ ਹੈ ਅਤੇ ਇਨ੍ਹਾਂ ਫੈਸਲਿਆਂ ਨਾਲ ਜਿੱਥੇ ਪਰਿਵਾਰਾਂ ਦੇ ਧਨ ਦੀ ਬੱਚਤ ਹੁੰਦੀ ਹੈ ਉੱਥੇ ਉਨ੍ਹਾਂ ਦੀ ਆਪਸੀ ਖੱਜਲ ਖੁਆਰੀ ਵੀ ਘੱਟਦੀ ਹੈ|  ਉਨ੍ਹਾਂ ਦੱਸਿਆ ਕਿ ਕਾਊਂਸਲਿੰਗ ਰਾਹੀਂ ਜਿਹੜੇ ਪਰਿਵਾਰਕ ਝਗੜੇ ਸਾਲਾਂ ਬੱਧੀ ਜਾਂ ਮਹਿਨਿਆਂ ਵਿੱਚ ਹੱਲ ਨਹੀਂ ਹੋ ਸਕੇ ਉਹ ਝਗੜੇ ਵੂਮੈਨ ਪੁਲੀਸ ਸਟੇਸ਼ਨ ਵਿੱਚ ਦੋਵੇਂ ਧਿਰਾਂ ਦੀ ਕਾਊਂਸਲਿੰਗ ਕਰਕੇ ਹਫਤੇ ਦੇ ਅੰਦਰ ਅੰਦਰ ਨਬੇੜੇ ਗਏ ਹਨ|  ਵੂਮੈਨ ਪੁਲੀਸ ਸਟੇਸ਼ਨ ਵਿੱਚ 6 ਏ.ਐਸ.ਆਈ. ਅਤੇ ਇੱਕ ਹੈਡ ਕਾਂਸਟੇਬਲ ਔਰਤਾਂ ਦੀਆਂ ਸ਼ਿਕਾਇਤਾਂ ਸੁਣਦੇ ਹਨ ਅਤੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ| ਵੂਮੈਨ ਪੁਲੀਸ ਸਟੇਸ਼ਨ ਦੀ ਮੁੱਖ ਥਾਣਾ ਅਫਸਰ (ਇੰਨਵੈਸਟੀਗੇਸ਼ਨ) ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਮਹਿਲਾਵਾਂ ਸਬੰਧੀ ਝਗੜੇ ਜਿਹੜੇ ਕਾਊਂਸਲਿੰਗ ਰਾਂਹੀ ਹੱਲ ਨਹੀਂ ਹੁੰਦੇ ਅਤੇ ਜਿੰਨ੍ਹਾਂ ਸਬੰਧੀ ਪਰਚੇ ਦਰਜੇ ਕਰਨ ਦੀ ਸਿਫਾਰਸ ਕੀਤੀ ਜਾਂਦੀ ਹੈ ਉਨ੍ਹਾਂ ਵਿਰੁੱਧ ਹੀ ਮਾਮਲੇ ਦਰਜ ਕੀਤੇ ਜਾਂਦੇ ਹਨ ਅਤੇ ਹੁਣ ਤੱਕ ਇਸ ਸਾਲ ਅੰਦਰ 13 ਮਾਮਲੇ ਦਰਜ ਕੀਤੇ ਗਏ ਹਨ ਜਦਕਿ ਪਿਛਲੇ ਤਕਰੀਬਨ 70 ਮਾਮਲੇ ਦਰਜ ਕੀਤੇ ਗਏ|

Leave a Reply

Your email address will not be published. Required fields are marked *