ਵੋਟਾਂ ਮੌਕੇ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ

ਐਸ ਏ ਐਸ ਨਗਰ, 3 ਫ਼ਰਵਰੀ (ਸ.ਬ.) ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਜ਼ਿਲ੍ਹਾ ਮੁਹਾਲੀ ਦੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਭਲਕੇ 4 ਫ਼ਰਵਰੀ ਦਿਨ ਸ਼ਨੀਵਾਰ ਨੂੰ ਹੋਣ ਜਾ ਰਹੀ ਵੋਟਿੰਗ ਮੌਕੇ ਵੋਟ ਪਾਉਣ ਤੋਂ ਪਹਿਲਾਂ ਸਾਰੇ ਵੋਟਰ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ ਵਿੱਚ ਪੰਜਾਬ ਦੇ ਕਰਵਾਏ ਗਏ ਵੱਡੇ ਪੱਧਰ ‘ਤੇ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਦਾ ਧਿਆਨ ਜ਼ਰੂਰ ਰੱਖਣ|
ਉਨ੍ਹਾਂ ਹਲਕਾ ਮੁਹਾਲੀ ਦੇ ਲੋਕਾਂ ਨੂੰ ਵੋਟਿੰਗ ਕਰਨ ਮੌਕੇ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਵੀ ਕੀਤੀ|

 

Leave a Reply

Your email address will not be published. Required fields are marked *