ਵ੍ਹਾਈਟ ਹਾਊਸ ਵਿੱਚ ਟਰੰਪ ਨੇ ਮਨਾਈ ਦੀਵਾਲੀ

ਵਾਸ਼ਿੰਗਟਨ, 14 ਨਵੰਬਰ (ਸ.ਬ.) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਸਨਮਾਨ ਕਰਦੇ ਹਨ ਅਤੇ ਜਲਦੀ ਹੀ ਉਨ੍ਹਾਂ ਨਾਲ ਗੱਲਬਾਤ ਕਰਨਗੇ| ਟਰੰਪ ਅਤੇ ਮੋਦੀ 30 ਨਵੰਬਰ ਅਤੇ ਇਕ ਦਸੰਬਰ ਨੂੰ ਅਰਜਨਟੀਨਾ ਵਿੱਚ ਜੀ-20 ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ, ਜਿੱਥੇ ਇਨ੍ਹਾਂ ਦੋਹਾਂ ਵਿਚਕਾਰ ਬੈਠਕ ਹੋਣ ਦੀ ਸੰਭਾਵਨਾ ਹੈ|
ਵ੍ਹਾਈਟ ਹਾਊਸ ਨੇ ਹਾਲਾਂਕਿ ਇਸ ਸਬੰਧ ਵਿੱਚ ਹੁਣ ਤਕ ਕੋਈ ਘੋਸ਼ਣਾ ਨਹੀਂ ਕੀਤੀ ਹੈ| ਟਰੰਪ ਨੇ ਵ੍ਹਾਈਟ ਹਾਊਸ ਵਿੱਚ ਦੀਵਾਲੀ ਦੇ ਜਸ਼ਨ ਦੌਰਾਨ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਨਵਤੇਜ ਸਿੰਘ ਸਰਨਾ ਨੂੰ ਕਿਹਾ,”ਮੈਂ ਜਲਦੀ ਉਨ੍ਹਾਂ ਨਾਲ ਗੱਲਬਾਤ ਕਰਾਂਗਾ| ਧੰਨਵਾਦ|”
ਸਰਨਾ ਨੇ ਟਰੰਪ ਦੀਆਂ ਗੱਲਾਂ ਦਾ ਜਵਾਬ ਦਿੰਦੇ ਹੋਏ ਕਿਹਾ,”ਉਹ ਵੀ ਤੁਹਾਨੂੰ ਮਿਲਣਾ ਚਾਹੁੰਦੇ ਹਨ|” ਵ੍ਹਾਈਟ ਹਾਊਸ ਵਿੱਚ ਦੀਵਾਲੀ ਦੇ ਜਸ਼ਨ ਵਿੱਚ ਵਿਸ਼ੇਸ਼ ਰੂਪ ਨਾਲ ਸੱਦੇ ਗਏ ਸਰਨਾ ਨੂੰ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਭਾਰਤ ਨਾਲ ਲਗਾਅ ਹੈ| ਅਮਰੀਕੀ ਰਾਸ਼ਟਰਪਤੀ ਨੇ ਕਿਹਾ,”ਸਾਨੂੰ ਤੁਹਾਡਾ ਦੇਸ਼ ਪਸੰਦ ਹੈ| ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਪ੍ਰਧਾਨ ਮੰਤਰੀ ਮੋਦੀ ਲਈ ਮੇਰੇ ਮਨ ਵਿੱਚ ਬੇਹੱਦ ਸਨਮਾਨ ਹੈ| ਕ੍ਰਿਪਾ ਕਰਕੇ ਮੇਰੇ ਵਲੋਂ ਉਨ੍ਹਾਂ ਨੂੰ ਦਿਲ ਤੋਂ ਸ਼ੁੱਭਕਾਮਨਾਵਾਂ ਦਿਉ|” ਤੁਹਾਨੂੰ ਦੱਸ ਦਈਏ ਕਿ ਟਰੰਪ ਅਤੇ ਮੋਦੀ ਵਿਚਕਾਰ ਕਾਫੀ ਚੰਗੀ ਦੋਸਤੀ ਵੀ ਹੈ| ਟਰੰਪ ਨੇ ਰਾਸ਼ਟਰਪਤੀ ਚੋਣਾਂ ਲਈ ਪ੍ਰਚਾਰ ਦੌਰਾਨ ਦੇਸ਼ ਵਿੱਚ ਆਰਥਿਕ ਅਤੇ ਨੌਕਰਸ਼ਾਹੀ ਵਿੱਚ ਸੁਧਾਰਾਂ ਲਈ ਮੋਦੀ ਦੀ ਪ੍ਰਸ਼ੰਸਾ ਵੀ ਕੀਤੀ ਸੀ| ਅਮਰੀਕੀ ਰਾਸ਼ਟਰਪਤੀ ਨੇ ਪਿਛਲੇ ਸਾਲ ਜੂਨ ਵਿੱਚ ਵ੍ਹਾਈਟ ਹਾਊਸ ਵਿੱਚ ਮੋਦੀ ਦੀ ਮੇਜ਼ਬਾਨੀ ਵੀ ਕੀਤੀ ਸੀ|

Leave a Reply

Your email address will not be published. Required fields are marked *