ਵੱਖ-ਵੱਖ ਗੁਰਦੁਆਰਿਆਂ ਵਿੱਚ ਬਾਲ ਗੁਰਮਤਿ ਸਮਾਗਮ ਆਯੋਜਿਤ

ਐਸ ਏ ਐਸ ਨਗਰ, 26 ਜੂਨ (ਸ.ਬ.) ਰਾਮਗੜ੍ਹੀਆ ਭਵਨ ਮੁਹਾਲੀ ਵਿਖੇ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਮਰਾ ਦੀ ਅਗਵਾਈ ਵਿੱਚ ਸਿੱਖ ਮਿਸ਼ਨਰੀ ਕਾਲਜ ਮੁਹਾਲੀ ਸਰਕਲ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਸ. ਕਰਮ ਸਿੰਘ ਬਬਰਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ 43 ਬੱਚਿਆਂ ਨੇ ਕੀਰਤਨ, ਕਵਿਤਾ, ਲੈਕਚਰ, ਗੁਰ ਇਤਿਹਾਸ ਨਾਲ ਸਬੰਧਿਤ ਸਾਖੀਆਂ ਨੂੰ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਸਿਖ ਮਿਸ਼ਨਰੀ ਕਾਲਜ (ਧਰਮ ਪ੍ਰਚਾਰ) ਦੇ ਡਾਇਰੈਕਟਰ ਸ. ਪਰਮਜੀਤ ਸਿੰਘ ਨੇ ਸੰਗਤਾਂ ਨੂੰ ਨਵੀਂ ਪਨੀਰੀ ਨੂੰ ਗੁਰ ਇਤਿਹਾਸ ਅਤੇ ਗੁਰਮਤਿ ਦੀ ਸੋਝੀ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ| ਇਸ ਮੌਕੇ ਜੇਤੂ ਬੱਚਿਆਂ ਅਤੇ ਉਹਨਾਂ ਦੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਸ. ਚਰਨ ਸਿੰਘ ਸਰਕਲ ਇੰਚਾਰਜ, ਅਧਿਆਪਕ ਗੁਰਸ਼ਰਨ ਸਿੰਘ, ਗੁਰਪ੍ਰਤਾਪ ਸਿੰਘ, ਬੀਬਾ ਹਰਪ੍ਰੀਤ ਕੌਰ, ਗੁਰਦੀਪ ਸਿੰਘ, ਗੁਰਦੀਪਕ ਸਿੰਘ, ਜਗਦੇਵ ਸਿੰਘ, ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨੰਨੜਾ, ਅਜੀਤ ਸਿੰਘ ਰਨੌਤਾ, ਪਵਿੱਤਰ ਸਿੰਘ ਵਿਰਦੀ, ਦਵਿੰਦਰ ਸਿੰਘ ਨੰਨੜਾ, ਹਰਬੰਸ ਸਿੰਘ ਨੰਨੜਾ, ਹਰਬੰਸ ਸਿੰਘ, ਲਖਬੀਰ ਸਿੰਘ, ਮੇਜਰ ਸਿੰਘ, ਬਲਵਿੰਦਰ ਸਿੰਘ, ਸਵਿੰਦਰ ਸਿੰਘ, ਜੋਗਿੰਦਰ ਸਿੰਘ ਸਲੈਚ, ਹਰਚਰਨ ਸਿੰਘ ਗਿਲ, ਮੋਹਨ ਸਿੰਘ ਸਭਰਵਾਲ, ਬਲਬੀਰ ਸਿੰਘ ਭੰਵਰਾ, ਭੁਪਿੰਦਰ ਸਿੰਘ ਮੁੱਧੜ, ਬਾਲਾ ਸਿੰਘ ਰਾਘੋ ਵੀ ਮੌਜੂਦ ਸਨ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ|
ਇਸੇ ਦੌਰਾਨ ਗੁਰਦੁਆਰਾ ਸਾਚਾ ਧਨ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਪਰਮਜੀਤ ਸਿੰਘ ਗਿਲ ਨੇ ਦਸਿਆ ਕਿ ਸ਼ਾਮ 5 ਵਜੇ ਤੋਂ ਰਾਤ 10 ਵਜੇ ਤਕ ਕਰਵਾਏ ਗਏ ਇਸ ਸਮਾਗਮ ਵਿਚ ਵੱਖ ਵੱਖ ਉਮਰ ਵਰਗ ਦੇ ਬੱਚਿਆਂ ਨੇ ਕਵਿਤਾਵਾਂ, ਲੈਕਚਰ, ਸ਼ਬਦ ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਪੱਗ ਮੁਕਾਬਲੇ ਦੇ    ਜੇਤੂ ਬਚਿਆਂ ਵਿਚ ਪਹਿਲੇ ਸਥਾਨ ਉਪਰ ਰਹਿਣ ਵਾਲੇ ਅਮਨਦੀਪ ਸਿੰਘ, ਦੁਜੇ ਸਥਾਨ ਉਪਰ ਰਹਿਣ ਵਾਲੇ ਗਗਨਦੀਪ ਸਿੰਘ ਅਤੇ ਤੀਜੇ ਸਥਾਨ ਉਪਰ ਰਹਿਣ ਵਾਲੇ ਕਮਲਇੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ| ਇਸ ਮੌਕੇ ਬਚਿਆਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ|  ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ  ਦੀ ਸ਼ਹੀਦੀ ਬਾਰੇ ਵੀ ਜਾਣਕਾਰੀ ਦਿਤੀ ਗਈ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ| ਇਸ ਮੌਕੇ ਪ੍ਰਬੰਧਕ ਕਮੇਟੀ ਦੇ ਜਨਰਲ ਸੱਕਤਰ  ਬਲਵਿੰਦਰ ਸਿੰਘ ਸਾਗਰ, ਮੈਂਬਰ ਤਰਲੋਚਨ ਸਿੰਘ ਅਤੇ ਹੋਰ ਅਹੁਦੇਦਾਰ ਤੇ ਮੈਂਬਰ ਮੌਜੂਦ ਸਨ|

Leave a Reply

Your email address will not be published. Required fields are marked *