ਵੱਖ-ਵੱਖ ਥਾਂਵਾਂ ਉੱਤੇ ਪੌਦੇ ਲਗਾਏ

ਐਸ ਏ ਐਸ ਨਗਰ, 6 ਅਗਸਤ (ਸ.ਬ.) ਪਿੰਡ ਮਕੜਿਆਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡੈਮੋਕ੍ਰੇਟਿਵ ਸਵਰਾਜ ਪਾਰਟੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਢੋਲੇਵਾਲ, ਅਮਰਜੀਤ ਕੌਰ ਢੋਲੇਵਾਲ, ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਵਲੋਂ ਵੱੱਖ ਵੱਖ ਥਾਂਵਾਂ ਉੱਤੇ ਪੌਦੇ ਲਗਾਏ ਗਏ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਕੁੰਭੜਾ ਨੇ ਦਸਿਆ ਕਿ ਪਿੰਡ ਵਾਸੀਆਂ ਨੇ ਆਪਣੇ ਪੱਧਰ ਉੱਤੇ ਪੌਦੇ ਖਰੀਦ ਕੇ ਪਿੰਡ ਦੇ ਸ਼ਮਸ਼ਾਨਘਾਟ, ਸਕੂਲ ਅਤੇ ਫਿਰਨੀ ਦੇ ਆਲੇ ਦੁਆਲੇ ਪੌਦੇ ਲਗਾਏ| ਉਹਨਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ|
ਇਸ ਮੌਕੇ ਪਿੰਡ ਦੀ ਸਰਪੰਚ ਬੀਬੀ ਅਮਰਜੀਤ ਕੌਰ, ਅੰਜਨਾ ਸ਼ਰਮਾ ਪੰਚ, ਅਵਤਾਰ ਸਿੰਘ ਸਾਬਕਾ ਪੰਚ, ਰੁਪਿੰਦਰ ਸਿੰਘ, ਸੁਦਾਗਰ ਸਿੰਘ ਸਾਬਕਾ ਪੰਚ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਅਕਾਸ਼ਦੀਪ ਸਿੰਘ, ਜਸਵਿੰਦਰ ਸਿੰਘ, ਨਾਗਰ ਸਿੰਘ, ਹਰਭਜਨ ਸਿੰਘ, ਨੰਬਰਦਾਰ ਜਸਪਾਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *