ਵੱਖ ਵੱਖ ਪਿੰਡਾਂ ਦੇ ਲੋਕਾਂ ਵਲੋਂ ਪ੍ਰਾਪਰਟੀ ਟੈਕਸ ਲਗਾਉਣ ਦਾ ਵਿਰੋਧ

ਐਸ. ਏ. ਐਸ. ਨਗਰ, 18 ਫਰਵਰੀ (ਸ.ਬ.) ਮੁਹਾਲੀ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਵਸਨੀਕਾਂ ਦੀ ਇਕ ਮੀਟਿੰਗ ਬਲਵਿੰਦਰ ਸਿੰਘ ਕੁੰਭੜਾ ਜਿਲਾ ਪ੍ਰਧਾਨ ਡੈਮੋਕ੍ਰੇਟਿਕ ਸਵਰਾਜ ਪਾਰਟੀ ਅਤੇ ਜਿਲਾ ਪ੍ਰਧਾਨ ਪੰਚਾਇਤ ਯੂਨੀਅਨ ਦੀ ਅਗਵਾਈ ਵਿੱਚ ਹੋਈ| ਇਸ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਮੁਹਾਲੀ ਵਿੱਚ ਸ਼ਾਮਲ ਕੀਤੇ ਗਏ 6 ਪਿੰਡਾਂ ਕੁੰਭੜਾ, ਮਟੌਰ, ਸੋਹਾਣਾ, ਸ਼ਾਹੀਮਾਜਰਾ, ਮਦਨਪੁਰ, ਮੁਹਾਲੀ ਪਿੰਡ ਵਿੱਚ ਪ੍ਰਾਪਰਟੀ ਟੈਕਸ ਲਾਗੂ ਕਰਕੇ ਨੋਟਿਸ ਵੀ ਜਾਰੀ ਕੀਤੇਜਾ ਰਹੇ ਹਨ| ਪ੍ਰਾਪਰਟੀ ਟੈਕਸ 31 ਮਾਰਚ ਤੱਕ ਜਮਾਂ ਨਾ ਕਰਵਾਉਣ ਉਪਰੰਤ ਜੁਰਮਾਨਾ ਲਾਉੁਣ ਵੀ ਵਿਵਸਥਾ ਵੀ ਕੀਤੀ ਗਈ ਹੈ|
ਉਹਨਾਂ ਕਿਹਾ ਕਿ ਇਹਨਾਂ ਪਿੰਡਾਂ ਦੇ ਲੋਕ ਪਹਿਲਾਂ ਹੀ ਮਹਿੰਗਾਈ ਦੀ ਚੱਕੀ ਵਿੱਚ ਪੀਸੇ ਜਾ ਰਹੇ ਹਨ| ਇਸ ਮਹਿੰਗਾਈ ਕਾਰਨ ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਹੀ ਮੁਸ਼ਕਿਲ ਹੋਇਆ ਪਿਆ ਹੈ ਉਹਨਾਂ ਕਿਹਾ ਕਿ ਨਗਰ ਨਿਗਮ ਚੋਣਾਂ ਸਮੇਂ ਵੱਖ ਵੱਖ ਸਿਆਸੀ ਆਗੂਆਂ ਨੇ ਪ੍ਰਾਪਰਟੀ ਟੈਕਸ ਮਾਫ ਕਰਨ ਦਾ ਵਾਅਦਾ ਕੀਤਾ ਸੀ| ਉਹਨਾਂ ਕਿਹਾ ਕਿ ਲੋਕਾਂ ਦੀਆਂ ਵੋਟਾਂ ਨਾਲ ਹੀ         ਬਣੇ,  ਮੇਅਰ, ਡਿਪਟੀ ਮੇਅਰ ਅਤੇ ਕੌਸਲਰਾਂ ਨੂੰ ਪ੍ਰਾਪਰਟੀ ਟੈਕਸ ਦਾ ਵਿਰੋਧ ਕਰਨਾ ਚਾਹੀਦਾ ਹੈ ਅਤੇ ਇਹ ਆਗੂ ਪਿੰਡਾਂ ਦੇ ਲੋਕਾਂ ਨਾਲ ਨਾ ਖੜੇ ਤਾਂ ਇਹਨਾਂ ਸਾਰਿਆਂ ਦਾ ਅਤੇ ਨਿਗਮ ਦਫਤਰ ਦਾ ਘਿਰਾਓ ਕੀਤਾ ਜਾਵੇਗਾ|
ਉਹਨਾਂ ਕਿਹਾ ਕਿ ਇਹਨਾਂ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ| ਕੁੰਭੜਾ ਪਿੰਡ ਵਿੱਚ ਹਾਈ ਸਕੂਲ ਦੀ ਬਿਲਡਿੰਗ ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਫਿਰਨੀ ਦਾ ਬੁਰਾ ਹਾਲ ਹੈ| ਉਹਨਾਂ ਕਿਹਾ ਕਿ ਇਸ ਪਿੰਡ ਦੀਆਂ ਸਟਰੀਟ ਲਾਈਟਾਂ ਵੀ ਸਿਰਫ ਦਿਵਾਲੀ ਵਾਲੇ ਦਿਨ ਹੀ ਜਗੀਆਂ ਸਨ| ਉਹਨਾਂ ਮੰਗ ਕੀਤੀ ਕਿ ਪਿੰਡਾਂ ਦੇ ਲੋਕਾਂ ਉਪਰ ਪ੍ਰਾਪਰਟੀ ਟੈਕਸ ਨਾ ਲਗਾਇਆ ਜਾਵੇ|
ਇਸ ਮੌਕੇ ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਮਾਸਟਰ ਗੁਰਚਰਨ ਸਿੰਘ, ਰਜਿੰਦਰ ਸਿੰਘ, ਗੁਰਨਾਮ ਕੌਰ, ਮਨਜੀਤ ਕੌਰ, ਮਨਦੀਪ ਸਿੰਘ, ਲੀਲਾ ਦੇਵੀ, ਸਰੂਪ ਸਿੰਘ, ਸੁਰਿੰਦਰ ਸਿੰਘ, ਪਲਵਿੰਦਰ ਸਿੰਘ, ਬਲਜਿੰਦਰ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ ਦਲਜੀਤ ਕੌਰ, ਪਰਮਜੀਤ ਕੌਰ, ਹਰਬੰਸ ਸਿੰਘ, ਬਲਵੀਰ ਸਿੰਘ, ਬਹਾਦਰ ਸਿੰਘ, ਗੁਰਨਾਮ ਸਿੰਘ, ਬਚਨ ਸਿੰਘ, ਨਛੱਤਰ ਸਿੰਘ, ਸੁਰਿੰਦਰ ਕੌਰ, ਪ੍ਰਕਾਸ਼ ਕੌਰ, ਸ਼ਮਸ਼ੇਰ ਕੌਰ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *