ਵੱਖ ਵੱਖ ਮੁਲਾਜਮ ਜਥੇਬੰਦੀਆਂ ਵਲੋਂ ਫੇਜ 8 ਵਿੱਚ ਅਰਥੀ ਫੂਕ ਮੁਜਾਹਰਾ

ਐਸ.ਏ.ਐਸ. ਨਗਰ, 3 ਜਨਵਰੀ (ਸ.ਬ.) ਪੰਜਾਬ ਮੁਲਾਜ਼ਮ ਅਤੇ ਪੈਨਸ਼ਰ ਸੰਘਰਸ਼ ਕਮੇਟੀ ਦੇ ਸੱਦੇ ਤੇ ਸਥਾਨਕ ਫੇਜ 8 ਵਿੱਚ ਅਧਿਆਪਕ ਸਾਂਝਾ ਮੋਰਚਾ, ਬਿਜਲੀ ਫਰੰਟ, ਪੈਨਸ਼ਨਰ ਫਰੰਟ, ਸਰਕਾਰੀ ਮੁਲਾਜ਼ਮਾਂ ਦੀਆਂ ਅਨੇਕਾਂ ਹੋਰ ਜਥੇਬੰਦੀਆਂ ਵਲੋਂ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਮੁਲਾਜਮ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਮੌਕੇ ਮੁਲਾਜਮਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਭੱਜ ਗਈ ਹੈ ਅਤੇ ਮੁਲਾਜ਼ਮਾਂ ਨੂੰ ਮਿਲ ਰਹੀਆਂ ਤਨਖਾਹਾਂ ਰੋਕ ਕੇ ਭੁੱਖੇ ਮਾਰਿਆ ਜਾ ਰਿਹਾ ਹੈ ਅਤੇ ਇਨ੍ਹਾਂ ਪੈਸਿਆਂ ਦੇ ਨਾਲ ਸਰਮਾਏਦਾਰਾਂ ਦੀਆਂ ਤਜ਼ੌਰੀਆਂ ਸਿੱਧੇ ਤੌਰ ਤੇ ਭਰੀਆਂ ਜਾ ਰਹੀਆਂ ਹਨ ਜਿਸ ਦੇ ਖਿਲਾਫ ਮੁਲਾਜ਼ਮ ਵਰਗ ਵਿੱਚ ਜਬਰਦਸਤ ਗੁੱਸਾ ਹੈ|
ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰਾ ਮੁਲਾਜ਼ਮ ਵਰਗ ਸੜਕਾਂ ਤੇ ਨਿਕਲੇਗਾ| 8 ਅਤੇ 9 ਜਨਵਰੀ ਨੂੰ ਹੜ੍ਹਤਾਲ ਦੌਰਾਨ ਪੰਜਾਬ ਸਰਕਾਰ ਅਤੇ ਅਰਧ ਸਰਕਾਰੀ ਅਦਾਰਿਆਂ ਦਾ ਕੰਮ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ ਅਤੇ ਰੈਲੀਆਂ ਕੀਤੀਆਂ ਜਾਣਗੀਆਂ|
ਉਹਨਾਂ ਮੰਗ ਕੀਤੀ ਕਿ ਐਕਟ 2016 ਨੂੰ ਪੂਰੀ ਤਰ੍ਹਾਂ ਲਾਗੂ ਕਰਕੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਲੇਬਰ ਠੇਕੇਦਾਰਾਂ ਨੂੰ ਵਿਭਾਗ ਵਿੱਚੋਂ ਬਾਹਰ ਕੱਢਿਆ ਜਾਵੇ, 1100 ਸੁਵਿਧਾ ਮੁਲਾਜ਼ਮਾਂ ਨੂੰ ਡਿਊਟੀ ਤੇ ਲਿਆ ਜਾਵੇ, ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਸਮੇਤ 22 ਮਹੀਨੇ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੰਜਾਬ ਵਿੱਚ 6ਵੇਂ ਪੇ-ਕਮਿਸ਼ਨ ਦੀ ਰਿਪੋਰਟ 25Üਫੀਸਦੀ ਵਾਧੇ ਨਾਲ ਤੁਰੰਤ ਲਾਗੂ ਕੀਤੀ ਜਾਵੇ, 2004 ਤੋਂ ਪਹਿਲਾਂ ਦੀ ਪੈਨਸ਼ਨ ਨੀਤੀ ਬਹਾਲ ਕੀਤੀ ਜਾਵੇ, ਆਸ਼ਾ ਵਰਕਰ, ਮਿਡ-ਡੇ-ਮੀਲ, ਆਂਗਨਵਾੜੀ ਵਰਕਰਾਂ/ਹੈਲਪਰਾਂ ਤੇ 18000/- ਰੁਪਏ ਪ੍ਰਤੀ ਮਹੀਨਾ ਤਨਖਾਹ ਲਾਗੂ ਕੀਤੀ ਜਾਵੇ |
ਇਸ ਮੌਕੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਸੱਜਨ ਸਿੰਘ, ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸਕੱਤਰ ਪਵਨ ਗੋਡਯਾਲ, ਨਗਰ ਨਿਗਮ ਦੇ ਸਫਾਈ ਮਜ਼ਦੂਰਾਂ ਦੀ ਜਥੇਬੰਦੀ ਦੇ ਪ੍ਰਧਾਨ ਸੋਭਾ ਰਾਮ, ਚੇਅਰਮੈਨ ਗੁਰਪ੍ਰੀਤ ਸਿੰਘ ਰਾਜਾ, ਸੋਨੂੰ ਕੁਮਾਰ, ਵਿਸ਼ਨੂੰ ਕੁਮਾਰ, ਸਤੀਸ਼ ਕੁਮਾਰ, ਚੰਦਨ ਸਿੰਘ, ਕਿਸ਼ਨ ਪ੍ਰਸ਼ਾਦ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *