ਵੱਡੀ ਗਿਣਤੀ ਵਿੱਚ ਇਕੱਤਰ ਹੋਏ ਗਿੱਲ ਪਰਿਵਾਰ ਦੇ ਸਨੇਹੀਆਂ ਨੇ ਦਿੱਤੀ ਜਸਲੀਨ ਕੌਰ ਨੂੰ ਅੰਤਮ ਵਿਦਾਈ

ਐਸ ਏ ਐਸ ਨਗਰ, 29 ਜਨਵਰੀ (ਸ.ਬ.) ਗੁਰਦੁਆਰਾ ਸਾਚਾ ਧੰਨੁ ਸਾਹਿਬ ਪ੍ਰਬੰਧਕ ਕਮੇਟੀ ਫੇਜ਼ 3ਬੀ 1 ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ ਦੀ ਬੇਟੀ ਜਸਲੀਨ ਕੌਰ (ਜਿਹਨਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ) ਦਾ ਅੰਤਮ ਸਸਕਾਰ ਪੂਰਨ ਗੁਰ ਮਰਿਆਦਾ ਅਨੁਸਾਰ ਸਥਾਨਕ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ| ਫੇਜ਼ 3 ਬੀ 1 ਵਿੱਚ ਸਥਿਤ ਸ੍ਰ. ਗਿੱਲ ਦੇ ਘਰ ਤੋਂ ਅੰਤਮ ਯਾਤਰਾ ਚਲਣ ਤੋਂ ਪਹਿਲਾਂ ਪਾਠ ਕੀਤਾ ਗਿਆ ਅਤੇ ਫਿਰ ਸਥਾਨਕ ਸ਼ਮਸ਼ਾਨ ਘਾਟ ਵਿੱਚ ਪੂਰਨ ਗੁਰਮਰਿਆਦਾ ਅਨੁਸਾਰ ਜਸਲੀਨ ਕੌਰ ਦਾ ਸਸਕਾਰ ਕੀਤਾ ਗਿਆ| ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਗਿੱਲ ਪਰਿਵਾਰ ਦੇ ਸਨੇਹੀਆਂ, ਸ਼ਹਿਰ ਦੇ ਮੋਹਤਬਰਾਂ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੁਮਾਇੰਦਿਆਂ, ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਹਾਜਰੀ ਲਗਵਾਈ ਗਈ|
ਅੰਤਮ ਸਸਕਾਰ ਮੌਕੇ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਨਗਰ ਨਿਗਮ ਮੁਹਾਲੀ ਦੇ ਮੇਅਰ ਸ੍ਰ. ਕੁਲਵੰਤ ਸਿੰਘ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਬੀਬੀ ਲਖਵਿੰਦਰ ਕੌਰ ਗਰਚਾ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਡਿਪਟੀ ਮੇਅਰ ਸ੍ਰ. ਮਨਜੀਤ ਸਿੰਘ, ਨਿਗਮ ਦੇ ਸਮੂਹ ਕੌਂਸਲਰ, ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ, ਵਪਾਰ ਮੰਡਲ ਮੁਹਾਲੀ ਦੇ ਸਮੂਹ ਅਹੁਦੇਦਾਰ, ਗੁਰਦੁਆਰਾ ਤਾਲਮੇਲ ਕਮੇਟੀ ਦੇ ਸਮੂਹ ਅਹੁਦੇਦਾਰ, ਸ਼ਹਿਰ ਦੀਆਂ ਸਮੂਹ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰ, ਰਾਮਗੜ੍ਹੀਆ ਸਭਾ ਮੁਹਾਲੀ, ਦਸ਼ਮੇਸ਼ ਵੈਲਫੇਅਰ ਕੌਂਸਲ, ਸੀਨੀਅਰ ਸਿਟੀਜਨ ਐਸੋਸੀਏਸ਼ਨ, ਖਤਰੀ ਅਰੋੜਾ ਵੈਲਫੇਅਰ ਸੁਸਾਇਟੀ, ਵੱਖ ਵੱਖ ਧਾਰਮਿਕ, ਸਮਾਜਿਕ ਤੇ ਰਾਜਸੀ ਸੰਸਥਾਵਾਂ ਦੇ ਆਗੂ, ਅਹੁਦੇਦਾਰ ਅਤੇ ਮਂੈਬਰ ਅਤੇ ਸ੍ਰ. ਗਿੱਲ ਦੇ ਰਿਸ਼ਤੇਦਾਰ ਵੱਡੀ ਗਿਣਤੀ ਵਿੱਚ ਮੌਜੂਦ ਸਨ|
ਬੀਬੀ ਜਸਲੀਨ ਕੌਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ 31 ਜਨਵਰੀ ਨੂੰ ਸ੍ਰ. ਗਿੱਲ ਦੇ ਗ੍ਰਹਿ ਵਿਖੇ ਆਰਭ ਹੋਣਗੇ ਜਿਹਨਾਂ ਦੇ ਭੋਗ 2 ਫਰਵਰੀ ਨੂੰ ਪਾਏ ਜਾਣਗੇ| ਅੰਤਮ ਅਰਦਾਸ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ 1 ਵਿਖੇ ਦੁਪਹਿਰ 1 ਤੋਂ 2.30 ਵਜੇ ਤੱਕ ਹੋਵੇਗੀ|

Leave a Reply

Your email address will not be published. Required fields are marked *