ਸ਼ਰਧਾਲੂਆਂ ਨਾਲ ਭਰੀ ਇਨੋਵਾ ਖੱਡ ਵਿੱਚ ਡਿੱਗੀ, 6 ਵਿਅਕਤੀਆਂ ਦੀ ਮੌਤ

ਹਿਮਾਚਲ ਪ੍ਰਦੇਸ਼, 30 ਅਪ੍ਰੈਲ (ਸ.ਬ.) ਹਿਮਾਚਲ ਪ੍ਰਦੇਸ਼ ਵਿੱਚ ਇਕ ਹੋਰ ਵੱਡਾ ਸੜਕ ਹਾਦਸਾ ਹੋ ਗਿਆ| ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 7 ਵਿਅਕਤੀ ਜ਼ਖਮੀ ਹੋ ਗਏ| ਘਟਨਾ ਊਨਾ ਜ਼ਿਲੇ ਵਿੱਚ ਹੋਈ ਹੈ| ਇੱਥੇ ਅੰਬ ਉਪਮੰਡਲ ਦੇ ਨੈਹਰੀਆਂ ਵਿੱਚ ਸ਼ਰਧਾਲੂਆਂ ਨਾਲ ਭਰੀ ਇਨੋਵਾ ਖੱਡ ਵਿੱਚ ਡਿੱਗ ਗਈ| ਇਸ ਵਿੱਚ 6 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ 7 ਵਿਅਕਤੀ ਗੰਭੀਰ ਜ਼ਖਮੀ ਹੋ ਗਏ| ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ| ਰਾਹਤ ਅਤੇ ਬਚਾਅ ਕੰਮ ਜਾਰੀ ਹੈ| ਦੱਸਿਆ ਜਾ ਰਿਹਾ ਹੈ ਕਿ ਸਾਰੇ ਸ਼ਰਧਾਲੂ ਪੰਜਾਬ ਦੇ ਰਹਿਣ ਵਾਲੇ ਹਨ| ਸ਼ੁਰੂਆਤੀ ਜਾਣਕਾਰੀ ਵਿੱਚ ਪਤਾ ਚੱਲਿਆ ਹੈ ਕਿ ਇਹ ਸਾਰੇ ਗੁਰਦਾਸਪੁਰ ਦੇ ਰਹਿਣ ਵਾਲੇ ਹਨ| ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ| ਹਾਦਸੇ ਦਾ ਸ਼ਿਕਾਰ ਹੋਈ ਇਨੋਵਾ ਵਿੱਚ ਓਵਰਲੋਡਿੰਗ ਕੀਤੀ ਗਈ ਸੀ| ਜਾਣਕਾਰੀ ਮੁਤਾਬਕ ਇਨੋਵਾ ਗੱਡੀ ਵਿੱਚ 13 ਸ਼ਰਧਾਲੂ ਬਾਬਾ ਵਡਭਾਗ ਸਿੰਘ ਦਰਸ਼ਨ ਲਈ ਆਏ ਸਨ| ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ਦੀ ਇਨੋਵਾ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ| ਪੁਲੀਸ ਨੇ ਮੌਕੇ ਤੇ ਲਾਸ਼ਾਂ ਨੂੰ ਕੱਢਣ ਦਾ ਕੰਮ ਸ਼ੁਰੂ ਕੀਤਾ ਹੈ| ਜ਼ਖਮੀਆਂ ਨੂੰ ਸਿਵਲ ਹਸਪਤਾਲ ਅੰਬ ਵਿੱਚ ਭਰਤੀ ਕਰਵਾਇਆ ਗਿਆ ਹੈ|

Leave a Reply

Your email address will not be published. Required fields are marked *